ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਲਹਿਰਾਇਆ ਕੌਮੀ ਤਿਰੰਗਾ
* ਸਾਡੀ ਸਰਕਾਰ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਤੇ ਸਮਾਜਿਕ ਭਲਾਈ ਲਈ ਮਹੱਤਵਪੂਰਨ ਕਦਮ ਚੁੱਕੇ-ਸੰਧਵਾਂ * ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਪਰੇਡ ਟੁਕੜੀਆਂ ਅਤੇ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵਲੋਂ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਪੀਕਰ ਸੰਧਵਾਂ ਨੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.
ਖ
ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ। ਤਸਵੀਰ: ਕਰਨ
ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ। ਤਸਵੀਰ: ਕਰਨ
17-08-2026
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵਲੋਂ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਪੀਕਰ ਸੰਧਵਾਂ ਨੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.ਸੀ.ਸੀ. ਦੇ ਕੈਡਿਟਾਂ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਸਪੀਕਰ ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਸਮੂਹ ਜ਼ਿਲ੍ਹਾ ਵਾਸੀਆਂ ਸਮੇਤ ਸਮੁੱਚੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਲਈ ਵਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ‘ਤੇ ਮੈਂ ਜਿੰਨੀ ਵਾਰ ਵੀ ਨਤਮਸਤਕ ਹੋਇਆ ਹਾਂ, ਮੈਂ ਓਨੀ ਹੀ ਵਾਰ ਆਪਣੇ ਅੰਦਰ ਇਕ ਅਪਾਰ ਰੂਹਾਨੀ ਸ਼ਕਤੀ ਦਾ ਸੰਚਾਰ ਹੁੰਦਾ ਮਹਿਸੂਸ ਕੀਤਾ ਹੈ। ਇੰਜ ਲੱਗਦਾ ਹੈ ਜਿਵੇਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਪਵਿੱਤਰ ਛੋਹ ਨੇ ਇਸ ਮਿੱਟੀ ਦੇ ਕਣ-ਕਣ ਵਿਚ ਆਪਣੀ ਅਸੀਮ ਨਿਘਾਸ ਭਰ ਦਿੱਤੀ ਹੋਵੇ, ਆਪਣੀ ਹੋਂਦ ਦੀ ਪਵਿੱਤਰ ਖ਼ੁਸ਼ਬੂ ਪੂਰ ਦਿੱਤੀ ਹੋਵੇ, ਤੇ ਆਪ ਮੁਹਾਰੇ ਹੀ ਇਸ ਧਰਤੀ ਨੂੰ ਬਾਰ-ਬਾਰ ਕੋਟਿ-ਕੋਟਿ ਪ੍ਰਣਾਮ ਕਰਦੇ ਰਹਿਣ ਨੂੰ ਜੀ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਨੋਰਥ ਸਿਰਫ਼ ਯੋਜਨਾਵਾਂ ਦੇ ਐਲਾਨ ਕਰਨਾ ਨਹੀਂ, ਸਗੋਂ ਲੋਕਾਂ ਦੇ ਜੀਵਨ ਵਿਚ ਅਸਲ ਬਦਲਾਅ ਲਿਆਉਣਾ ਹੈ। ਇਸੇ ਵਚਨਬੱਧਤਾ ਤਹਿਤ ਸਾਡੀ ਸਰਕਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਸਮੁੱਚੇ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਤੇ ਸਮਾਜਿਕ ਭਲਾਈ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਅਸਲ ਮਾਣ ਹਨ, ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਣ ਤੱਕ 4 ਲੱਖ ਤੋਂ ਵਧੇਰੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਹੈ। ਰਾਜ ਸਰਕਾਰ ਨੂੰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦਾ ਸੁਭਾਗ ਮਿਲਿਆ ਹੈ, ਜਿਸ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਬਜਟ ਵਿਚ 100 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਵਰਗੇ ਪਵਿੱਤਰ ਖੇਤਰ ਨੂੰ ਕੁੱਝ ਅਦਾਰਿਆਂ ਵਲੋਂ ਵਪਾਰ ਦਾ ਸਾਧਨ ਬਣਾਉਣ ਨਾਲ ਆਮ ਲੋਕਾਂ ਦਾ ਸ਼ੋਸ਼ਣ ਹੋ ਰਿਹਾ ਸੀ ਅਜਿਹੀ ਮਨਮਾਨੀ ਖ਼ਿਲਾਫ਼ ਸਾਡੀ ਸਰਕਾਰ ਨੇ ਕਾਰਵਾਈ ਕਰਦਿਆਂ ਮਾਪਿਆਂ ਨੂੰ ਨਾਜਾਇਜ਼ ਤੇ ਜਬਰੀ ਫ਼ੀਸਾਂ ਤੋਂ ਰਾਹਤ ਦਿਵਾਉਣ ਲਈ ਨਵਾਂ ਕਾਨੂੰਨ ਲਿਆਉਂਦਾ, ਤਾਂ ਜੋ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਾ ਵਧਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵੱਡੇ ਉਪਰਾਲੇ ਕਰਦਿਆਂ ਪ੍ਰੀ-ਮੈਟ੍ਰਿਕ ਐਸ. ਸੀ. ਸਕਾਲਰਸ਼ਿਪ ਅਧੀਨ 94,092 ਵਿਦਿਆਰਥੀਆਂ ਨੂੰ 13 ਕਰੋੜ 30 ਲੱਖ, ਪ੍ਰੀ-ਮੈਟ੍ਰਿਕ ਓ.ਬੀ.ਸੀ ਸਕਾਲਰਸ਼ਿਪ ਹੇਠ 14,320 ਵਿਦਿਆਰਥੀਆਂ ਨੂੰ 5 ਕਰੋੜ 72 ਲੱਖ ਅਤੇ ਪੋਸਟ-ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਲਈ 2.45 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 302 ਕਰੋੜ 34 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 69 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਦੇ ਕੇ ਰੁਜ਼ਗਾਰ ਦੇ ਖੇਤਰ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ। ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ ਵਿਚ ਇਨਕਲਾਬ ਲਿਆਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ 900 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ, ਜਦਕਿ ਸੂਬੇ ਭਰ ਵਿਚ ਖੋਲ੍ਹੇ ਗਏ 1,090 ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 6 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ’ ਤਹਿਤ 74 ਲੱਖ 59 ਹਜ਼ਾਰ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਤੇ 1 ਅਗਸਤ 2026 ਤੱਕ 65 ਲੱਖ 62 ਹਜ਼ਾਰ ਲਾਭਪਾਤਰੀ ਧੀਆਂ-ਭੈਣਾਂ ਦੇ ਬੈਂਕ ਖਾਤਿਆਂ ਵਿਚ 2,274,42 ਕਰੋੜ ਦੀ ਵਿੱਤੀ ਸਹਾਇਤਾ ਸਿੱਧੀ ਪਹੁੰਚਾਈ ਜਾ ਚੁੱਕੀ ਹੈ। ਸੂਬੇ ਵਿਚ ਉਦਯੋਗਿਕ ਇਨਕਲਾਬ ਲਿਆਉਣ ਲਈ ਸਾਡੀ ਸਰਕਾਰ ਵਲੋਂ ਨਵੀਂ ‘ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2026 ਲਾਗੂ ਕੀਤੀ ਗਈ ਹੈ, ਜਿਸ ਸਦਕਾ ਸਾਲ 2022 ਤੋਂ ਹੁਣ ਤੱਕ ਪੰਜਾਬ ਵਿਚ 1 ਲੱਖ 83 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਇਆ ਹੈ, ਜੋ 6 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਇਸ ਤੋਂ ਇਲਾਵਾ ਬਿਜਲੀ ਖੇਤਰ ਵਿਚ ਵੱਡੇ ਸੁਧਾਰ ਲਿਆਉਣ ਲਈ 5, 000 ਕਰੋੜ ਖ਼ਰਚੇ ਗਏ ਹਨ, ਜਿਨ੍ਹਾਂ ਤਹਿਤ 1,296 ਨਵੇਂ 11ਕੇ.ਵੀ. ਫੀਡਰ ਸਥਾਪਿਤ ਕੀਤੇ ਗਏ ਹਨ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ, ਪਰੇਡ ਟੁਕੜੀਆਂ ਦਾ ਸਨਮਾਨ ਕੀਤਾ ਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ., ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਚਨਾਰਥਲ ਕਲਾਂ ਰਸ਼ਪਿੰਦਰ ਸਿੰਘ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼ਿੰਗਾਰਾ ਸਿੰਘ ਸਲਾਣਾ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ. ਡੀ. ਐਮ. ਕਰੁਣ ਗੁਪਤਾ, ਆਰ. ਟੀ. ਓ. ਨਮਨ ਮੜਕਨ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਗੋਲਾ, ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਰਾਮੇਸ਼ ਕੁਮਾਰ ਸੋਨੂੰ ਦੀਪਕ ਬਾਤਿਸ਼, ਅਮਰਿੰਦਰ ਸਿੰਘ ਮੰਡੋਫਲ, ਕੌਂਸਲਰ ਦਵਿੰਦਰ ਕੌਰ, ਪ੍ਰਿਤਪਾਲ ਸਿੰਘ ਜੱਸੀ, ਕੁਲਵਿੰਦਰ ਸਿੰਘ ਡੇਰਾ ਸਰਪੰਚ, ਸ਼ਨੀ ਚੋਪੜਾ, ਦਿਲਪ੍ਰੀਤ ਸਿੰਘ ਭੱਟੀ, ਰਣਜੀਤ ਸਿੰਘ ਰਵੀ ਚੀਮਾ, ਮਨਦੀਪ ਸਿੰਘ ਪੋਲਾ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਹਾਦਰ ਖ਼ਾਨ ਸਮੇਤ ਹੋਰ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਮੌਜੂਦ ਸਨ।