18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਪ੍ਰੋਗਰਾਮ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 17 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਰਾਵੇ ਪ੍ਰੋਗਰਾਮ ਤਹਿਤ ਐਗਰੀ ਬਿਜ਼ਨਸ ਇਨਕਿਊਬੇਟਰ ਤੇ ਸਵੱਛਤਾ ਐਕਸ਼ਨ ਪਲਾਨ ਪ੍ਰਾਜੈਕਟਾਂ ਅਧੀਨ ਕੇਂਦਰੀ ਆਲੂ ਖੋਜ ਸੰਸਥਾ ਖੇਤਰੀ ਸਟੇਸ਼ਨ, ਜਲੰਧਰ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ-ਉੱਦਮਤਾ, ਨਵੀਨਤਮ ਖੇਤੀਬਾੜੀ ਤਕਨਾਲੋਜੀਆਂ, ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਤੀਬਾੜੀ ਖੇਤਰ ਵਿਚ ਉੱਭਰ ਰਹੇ ਵਪਾਰਕ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ।

ਅਜੀਤ ਡੈਸਕ 18-08-2026
ਫ਼ਤਹਿਗੜ੍ਹ ਸਾਹਿਬ, 17 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਰਾਵੇ ਪ੍ਰੋਗਰਾਮ ਤਹਿਤ ਐਗਰੀ ਬਿਜ਼ਨਸ ਇਨਕਿਊਬੇਟਰ ਤੇ ਸਵੱਛਤਾ ਐਕਸ਼ਨ ਪਲਾਨ ਪ੍ਰਾਜੈਕਟਾਂ ਅਧੀਨ ਕੇਂਦਰੀ ਆਲੂ ਖੋਜ ਸੰਸਥਾ ਖੇਤਰੀ ਸਟੇਸ਼ਨ, ਜਲੰਧਰ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ-ਉੱਦਮਤਾ, ਨਵੀਨਤਮ ਖੇਤੀਬਾੜੀ ਤਕਨਾਲੋਜੀਆਂ, ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਤੀਬਾੜੀ ਖੇਤਰ ਵਿਚ ਉੱਭਰ ਰਹੇ ਵਪਾਰਕ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੌਰਾਨ ਸੀਨੀਅਰ ਵਿਗਿਆਨੀ ਡਾ. ਬਰਜੇਸ਼ ਨਾਰੇ ਨੇ ਖੇਤੀਬਾੜੀ ਵਿਚ ਨਵੀਨਤਮ ਤਕਨਾਲੋਜੀਆਂ ਦੇ ਨਾਲ-ਨਾਲ ਸਫਲ ਵਪਾਰਕ ਮਾਡਲਾਂ ਅਤੇ ਉੱਭਰ ਰਹੇ ਉੱਦਮੀ ਮੌਕਿਆਂ ‘ਤੇ ਚਰਚਾ ਕੀਤੀ। ਇਸ ਮਗਰੋਂ ਡਾ. ਪ੍ਰਿੰਸ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਤੇ ਟਿਕਾਊ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਾਫ਼, ਸਿਹਤਮੰਦ ਤੇ ਵਾਤਾਵਰਨ ਪੱਖੋਂ ਟਿਕਾਊ ਖੇਤੀਬਾੜੀ ਖੇਤਰ ਦੇ ਵਿਕਾਸ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦਾ ਖੇਤੀਬਾੜੀ ਵਿਭਾਗ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ, ਰੁਜ਼ਗਾਰ ਮੁਖੀ ਤੇ ਹੁਨਰ-ਆਧਾਰਿਤ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਨਵੇਂ ਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਮੁੱਖ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਖੇਤੀਬਾੜੀ-ਉੱਦਮਤਾ, ਨਵੀਨਤਾਵਾਂ ਅਤੇ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਸੀ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਵਿਸ਼ਵਾਸ ਏਕ ਉਮੀਦ ਨੇ ਆਜ਼ਾਦੀ ਦਿਹਾੜੇ ਮੌਕੇ ਰੇਣੂਕਾ ਜੀ ਪਾਰਕ ਸਾਹਮਣੇ ਲਹਿਰਾਇਆ ਤਿਰੰਗਾ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।