19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੀ. ਪੀ. ਸੀ. ਵਿਖੇ ਤੀਜ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 18 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਤੀਜ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 19-08-2026
ਮੰਡੀ ਗੋਬਿੰਦਗੜ੍ਹ, 18 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਤੀਜ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ। ਕਾਲਜ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਮੁੱਖ ਮਹਿਮਾਨ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਦੇਸ਼ ਦੀਆਂ ਪਰੰਪਰਾਵਾਂ ਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਵਿਚ ਮਦਦ ਮਿਲਦੀ ਹੈ। ਮਹਿੰਦੀ, ਰੰਗੋਲੀ, ਪੋਸਟਰ ਮੇਕਿੰਗ ਤੇ ਪਾਵਰ ਪੁਆਇੰਟ ਪੇਸ਼ਕਾਰੀਆਂ ਸਮੇਤ ਕਈ ਮੁਕਾਬਲੇ ਕਰਵਾਏ ਗਏ। ਤਿਉਹਾਰਾਂ ਵਿਚ 30 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਨੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਪ੍ਰੋ. ਨਰਿੰਦਰ ਪਾਲ, ਪ੍ਰੋ. ਭਾਰਤ ਭੂਸ਼ਣ, ਪ੍ਰੋ. ਰਸ਼ਮੀ, ਪ੍ਰੋ. ਰਵਿੰਦਰ ਕੌਰ, ਪ੍ਰੋ. ਸੁਖਜੀਤ ਕੌਰ ਤੇ ਪ੍ਰੋ. ਹਰਜੋਤ ਕੌਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਖਮਾਣੋਂ ਕੋਰਟ ਕੰਪਲੈਕਸ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।