19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਨਸ਼ਾ ਮੁਕਤ ਅਭਿਆਨ ਸਮਾਗਮ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ.

ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਭਾਰਤ ਸਰਕਾਰ ਦੁਆਰਾ ਚਲਾਏ ਗਏ ਨਸ਼ਾ ਮੁਕਤ ਅਭਿਆਨ ਦੀ ਪੰਜਵੀਂ ਵਰੇ੍ਹਗੰਢ ਮੌਕੇ ਕਾਲਜ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲ਼ੇ ਦੁਆਲੇ ਨਸ਼ਾ ਮੁਕਤ ਵਾਤਾਵਰਨ ਸਿਰਜਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਨੇ ਕੀਤੀ। ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਨੂੰ ਆਪਣੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ। ਪ੍ਰੋਗਰਾਮ ਦੌਰਾਨ ਐਨ.ਐਸ.ਐਸ ਵਿਭਾਗ ਤੋਂ ਡਾ. ਨਵਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਨੁੱਖੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਇਸ ਪ੍ਰੋਗਰਾਮ ਦੌਰਾਨ ਐਨ.ਐਸ.ਐਸ ਵਿਭਾਗ ਤੋਂ ਪ੍ਰੋ. ਅਮਨ ਸ਼ਰਮਾ, ਪ੍ਰੋ. ਸੀਮਾ ਰਾਣੀ ਅਤੇ ਰੈੱਡ ਰਿਬਨ ਕਲੱਬ ਤੋਂ ਪ੍ਰੋ. ਮਲਵਿਕਾ ਖੁਰਾਣਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਬਾਕੀ ਸਟਾਫ਼ ਮੈਂਬਰ ਵੀ ਮੌਜੂਦ ਰਹੇ।
ਪਿਛਲੀ ਖ਼ਬਰ ‘ ਦੇਹਿ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਨੂੰ ਪੰਜਾਬ ਦਾ ਰਾਜ ਗੀਤ ਬਣਾਇਆ ਜਾਵੇ-ਜਸਟਿਸ ਨਿਰਮਲ ਸਿੰਘ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਭਗੜਾਣਾ ਨੇ ਰੈਗਿੰਗ ਖ਼ਿਲਾਫ਼ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।