19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜਿਸ਼-ਅਕਾਲੀ ਆਗੂ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੇ ਰੋਸ ਵਜੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸੱਦੀ ਪੈੱਸ ਕਾਨਫ਼ਰੰਸ ਦੌਰਾਨ ਜਿੱਥੇ ਹਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਇਸ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ, ਉੱਥੇ ਹੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਇਸ ਪੈੱ੍ਰਸ ਕਾਨਫ਼ਰੰਸ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਕੀਤੀ।

ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੇ ਰੋਸ ਵਜੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸੱਦੀ ਪੈੱਸ ਕਾਨਫ਼ਰੰਸ ਦੌਰਾਨ ਜਿੱਥੇ ਹਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਇਸ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ, ਉੱਥੇ ਹੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਇਸ ਪੈੱ੍ਰਸ ਕਾਨਫ਼ਰੰਸ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਕੀਤੀ। ਇਸ ਮੌਕੇ ’ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਹਲਕਾ ਅਮਲੋਹ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ, ਜਥੇ. ਕਰਮਜੀਤ ਸਿੰਘ ਭਗੜਾਣਾ ਸੀਨੀਅਰ ਮੀਤ ਪ੍ਰਧਾਨ ਸਮੇਤ ਹਾਜ਼ਰ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਮੇਸ਼ਾ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵਾਰ-ਵਾਰ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਸਿਰਫ਼ ਇਕ ਵਿਅਕਤੀ ਵਿਸ਼ੇਸ਼ ’ਤੇ ਹਮਲੇ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਸ ਦੇ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸ਼ੱਕ ਹੈ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਸਿਰਫ਼ ਸੂਬਾ ਪੱਧਰ ਤੱਕ ਸੀਮਤ ਨਾ ਰਹੇ, ਬਲਕਿ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਤੋਂ ਵੀ ਜਾਂਚ ਕਰਵਾਈ ਜਾਵੇ, ਤਾਂ ਜੋ ਹਮਲੇ ਦੇ ਪਿੱਛੇ ਕਿਸੇ ਵੱਡੀ ਸਾਜ਼ਿਸ਼ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਸਚਾਈ ਸਾਹਮਣੇ ਆ ਸਕੇ। ਪਾਰਟੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਮੁਸ਼ਕਲ ਹਾਲਤਾਂ ਦੇ ਬਾਵਜੂਦ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿਤਾਂ ਨੂੰ ਆਪਣੀ ਜਾਨ ਤੋਂ ਵੀ ਵੱਧ ਤਰਜੀਹ ਦਿੱਤੀ ਹੈ ਅਤੇ ਨਾਂਦੇੜ ਵਿਖੇ ਹੋਏ ਹਮਲੇ ਵਿਚ ਗੰਭੀਰ ਸੱਟਾਂ ਲੱਗਣ ਦੇ ਬਾਵਜੂਦ ਵੀ ਬਾਦਲ ਚੜ੍ਹਦੀਕਲਾ ਵਿਚ ਹਨ ਅਤੇ ਪਾਰਟੀ ਦੀ ਅਗਵਾਈ ਕਰ ਰਹੇ ਹਨ। ਆਗੂਆਂ ਨੇ ਯਾਦ ਕਰਵਾਇਆ ਕਿ ਦਸੰਬਰ 2024 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਸਮੇਂ ਵੀ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਕਸ਼ਿਸ਼ ਹੋਈ ਸੀ। ਉਸ ਮਾਮਲੇ ਵਿਚ ਨਰਾਇਣ ਸਿੰਘ ਚੌੜਾ ਨੂੰ ਕਾਬੂ ਕੀਤਾ ਗਿਆ ਸੀ ਅਤੇ ਪੁਲਿਸ ਜਾਂਚ ਦੌਰਾਨ ਉਸ ਦੀਆਂ ਪਿਛਲੀਆਂ ਗਤੀਵਿਧੀਆਂ ਅਤੇ ਹਥਿਆਰ ਤੱਕ ਪਹੁੰਚ ਬਾਰੇ ਵੀ ਜਾਂਚ ਕੀਤੀ ਗਈ ਸੀ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਦਸੰਬਰ 2024 ਦੇ ਹਮਲੇ ਤੋਂ ਬਾਅਦ ਵੀ ਇਸ ਮਾਮਲੇ ਵਿਚ ਅਜਿਹੀ ਕਾਰਵਾਈ ਨਹੀਂ ਹੋਈ ਜਿਸ ਨਾਲ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰਾ ਸੰਦੇਸ਼ ਜਾਂਦਾ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਇੱਕ ਹਮਲਾਵਰ ਸੁਖਬੀਰ ਸਿੰਘ ਬਾਦਲ ਵਰਗੇ ਸੁਰੱਖਿਆ ਪ੍ਰਾਪਤ ਆਗੂ ਦੇ ਇੰਨੇ ਨੇੜੇ ਕਿਵੇਂ ਪਹੁੰਚਿਆ, ਉਸ ਘਟਨਾ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਉੱਠੇ ਸਨ। ਉਨ੍ਹਾਂ ਕਿਹਾ ਕਿ ਹੁਣ ਨਾਂਦੇੜ ਵਿਖੇ ਹੋਈ ਘਟਨਾ ਨੇ ਮੁੜ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਹਮਲੇ ਦੇ ਹਰ ਪਹਿਲੂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਅਤੇ ਜੇਕਰ ਕੋਈ ਹੋਰ ਸਾਜਿਸ਼ਕਰਤਾ ਹਨ ਤਾਂ ਉਨ੍ਹਾਂ ਨੂੰ ਵੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ। ਇਸ ਮੌਕੇ ’ਤੇ ਜਤਿੰਦਰ ਸਿੰਘ ਧਾਲੀਵਾਲ, ਜਥੇ. ਜਰਨੈਲ ਸਿੰਘ ਮਾਜਰੀ, ਦਿਲਬਾਗ ਸਿੰਘ ਬਾਘਾ, ਡਾ. ਅਰਜਨ ਸਿੰਘ, ਜਥੇ. ਕੁਲਦੀਪ ਸਿੰਘ ਮਛਰਾਈ, ਅਮਨਪਾਲ ਸਿੰਘ ਹੈਪੀ, ਮਲਕੀਤ ਸਿੰਘ ਮਠਾੜੂ, ਭਿੰਦਰ ਸਿੰਘ, ਸਵਰਨ ਸਿੰਘ ਸ਼ਿਵਦਾਸਪੁਰ, ਹਰਵਿੰਦਰ ਸਿੰਘ ਭਿੰਦਾ ਮਾਜਰੀ, ਜਰਨੈਲ ਸਿੰਘ ਖਾਲਸਾ ਪ੍ਰਧਾਨ ਬੀ.ਸੀ. ਵਿੰਗ , ਬਲਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਭਾਈ ਰਵਿੰਦਰ ਸਿੰਘ ਖਾਲਸਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਸੁਰੱਖਿਅਤ ਸਬਜ਼ੀ ਕਾਸ਼ਤ ਬਾਰੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ‘ ਦੇਹਿ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਨੂੰ ਪੰਜਾਬ ਦਾ ਰਾਜ ਗੀਤ ਬਣਾਇਆ ਜਾਵੇ-ਜਸਟਿਸ ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।