19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਸੁਰੱਖਿਅਤ ਸਬਜ਼ੀ ਕਾਸ਼ਤ ਬਾਰੇ ਵਿਸ਼ੇਸ਼ ਭਾਸ਼ਨ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਵਲੋਂ ਵਿਦਿਆਰਥੀਆਂ ਲਈ ‘ਸੁਰੱਖਿਅਤ ਢੰਗ ਨਾਲ ਸਬਜ਼ੀਆਂ ਦੀ ਖੇਤੀ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਵਿਸ਼ੇ ਦੇ ਮਾਹਿਰ ਡਾ.

ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਵਲੋਂ ਵਿਦਿਆਰਥੀਆਂ ਲਈ ‘ਸੁਰੱਖਿਅਤ ਢੰਗ ਨਾਲ ਸਬਜ਼ੀਆਂ ਦੀ ਖੇਤੀ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਵਿਸ਼ੇ ਦੇ ਮਾਹਿਰ ਡਾ. ਕੁਲਬੀਰ ਸਿੰਘ ਸੇਵਾਮੁਕਤ ਪ੍ਰੋਫੈਸਰ ਵੈਜੀਟੇਬਲ ਸਾਇੰਸ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਦਿੱਤਾ ਗਿਆ। ਡਾ. ਕੁਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਕਾਸ਼ਤ ਦੀ ਮਹੱਤਤਾ, ਗ੍ਰੀਨਹਾਊਸ ਅਤੇ ਹੋਰ ਸੁਰੱਖਿਅਤ ਢਾਂਚਿਆਂ, ਉਚਿੱਤ ਸਬਜ਼ੀ ਫ਼ਸਲਾਂ ਦੀ ਚੋਣ, ਨਰਸਰੀ ਪ੍ਰਬੰਧ, ਸਿੰਚਾਈ ਅਤੇ ਖਾਦ ਪ੍ਰਬੰਧ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਅਤ ਕਾਸ਼ਤ ਰਾਹੀਂ ਮੌਸਮੀ ਹਾਲਤਾਂ ਦੇ ਪ੍ਰਭਾਵ ਨੂੰ ਘਟਾਉਂਦੇ ਹੋਏ ਸਾਲ ਭਰ ਉੱਚ ਗੁਣਵੱਤਾ ਵਾਲੀਆਂ ਸਬਜ਼ੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਇਸ ਖੇਤਰ ਵਿਚ ਵਪਾਰਕ ਖੇਤੀ, ਸਵੈ-ਰੋਜ਼ਗਾਰ ਅਤੇ ਖੇਤੀਬਾੜੀ ਉਦਮਤਾ ਦੀਆਂ ਸੰਭਾਵਨਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਭਾਸ਼ਣ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਾਹਿਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸੁਰੱਖਿਅਤ ਸਬਜ਼ੀ ਕਾਸ਼ਤ ਨਾਲ ਸਬੰਧਿਤ ਆਪਣੇ ਸਵਾਲ ਪੁੱਛੇ। ਇਸ ਵਿਚਾਰ ਵਟਾਂਦਰੇ ਦੌਰਾਨ ਵਿਦਿਆਰਥੀਆਂ ਨੂੰ ਜਮਾਤ ਦੀ ਸਿੱਖਿਆ ਨੂੰ ਵਿਹਾਰਕ ਖੇਤੀਬਾੜੀ ਗਿਆਨ ਨਾਲ ਜੋੜਨ ਦਾ ਮੌਕਾ ਦਿੱਤਾ ਗਿਆ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਜਸਪ੍ਰੀਤ ਕੌਰ ਢਿੱਲੋਂ ਮੁਖੀ ਖੇਤੀਬਾੜੀ ਵਿਭਾਗ ਨੇ ਡਾ. ਕੁਲਬੀਰ ਸਿੰਘ ਦਾ ਕੀਮਤੀ ਗਿਆਨ ਅਤੇ ਤਜਰਬਾ ਸਾਂਝਾ ਕਰਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਲੈਕਚਰ ਵਿਚ ਖੇਤੀਬਾੜੀ ਵਿਭਾਗ ਦੇ ਅਧਿਆਪਕਾਂ, ਅੰਡਰ ਗੈ੍ਰਜੂਏਟ ਅਤੇ ਪੋਸਟ ਗੈ੍ਰਜੂਏਟ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਵਲੋਂ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਧਰਨਾ ਜਾਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜਿਸ਼-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।