20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਕਾਂਗਰਸੀ ਆਗੂ

ਜਖਵਾਲੀ, 19 ਅਗਸਤ (ਨਿਰਭੈ ਸਿੰਘ)-‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਨਹੀਂ ਪੂਰੇ ਕੀਤੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਐਸ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਮੂਲੇਪੁਰ, ਮੰਡਲ ਪ੍ਰਧਾਨ ਗੁਰਲਾਲ ਸਿੰਘ ਲਾਲੀ ਰਿਉਨਾ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ ਛੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 20-08-2026
ਜਖਵਾਲੀ, 19 ਅਗਸਤ (ਨਿਰਭੈ ਸਿੰਘ)-‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਨਹੀਂ ਪੂਰੇ ਕੀਤੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਮੂਲੇਪੁਰ, ਮੰਡਲ ਪ੍ਰਧਾਨ ਗੁਰਲਾਲ ਸਿੰਘ ਲਾਲੀ ਰਿਉਨਾ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ ਛੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਰੋਜ਼ਾਨਾਂ ਧਰਨੇ ਮੁਜ਼ਾਹਰੇ ਕਰ ਰਿਹਾ ਹੈ, ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ.ਏ ਦੀਆਂ ਕਿਸ਼ਤਾਂ ਨਹੀਂ ਦੇ ਰਹੀ ਜਦਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਦਾਅਵੇ ਕੀਤੇ ਜਾਂਦੇ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕੋਈ ਵੀ ਵਿਅਕਤੀ ਧਰਨੇ ਨਹੀਂ ਲਗਾਵੇਗਾ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਹੀ ਆਮ ਲੋਕਾਂ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਵੱਡੇ ਪੱਧਰ ਤੇ ਧਰਨੇ ਲਗਾਏ ਜਾ ਰਹੇ ਹਨ।
ਪਿਛਲੀ ਖ਼ਬਰ ਪੋਸਟ ਆਫ਼ਿਸ ਵਿਖੇ ਪੈਨਸ਼ਨਰਜ਼ ਵਲੋਂ ਧਰਨਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਸੰਗਤਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸਮਰਥਨ ਦੇਣ-ਜਥੇਦਾਰ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।