20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਯੂਨੀਵਰਸਿਟੀ ਕਾਲਜ ’ਚ ਵਿਦਿਆਰਥੀਆਂ ਨੂੰ ਰੁਜ਼ਗਾਰ ਸੰਬੰਧੀ ਮੌਕਿਆਂ ਬਾਰੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕਰੀਅਰ ਕਾਊਂਸਲਿੰਗ ਸੈੱਲ ਵਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਹਰਮਨਦੀਪ ਸਿੰਘ ਜ਼ਿਲ੍ਹਾ ਕਰੀਅਰ ਕਾਉਂਸਲਰ ਅਤੇ ਰਾਜਬੀਰ ਸਿੰਘ ਟਰੇਨਿੰਗ ਤੇ ਪਲੇਸਮੈਂਟ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕਰੀਅਰ ਕਾਊਂਸਲਿੰਗ ਸੈੱਲ ਵਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਹਰਮਨਦੀਪ ਸਿੰਘ ਜ਼ਿਲ੍ਹਾ ਕਰੀਅਰ ਕਾਉਂਸਲਰ ਅਤੇ ਰਾਜਬੀਰ ਸਿੰਘ ਟਰੇਨਿੰਗ ਤੇ ਪਲੇਸਮੈਂਟ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਰੋਜ਼ਗਾਰ ਸਬੰਧੀ ਵਿਸ਼ੇਸ਼ ਮੌਕਿਆਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਰੁਜ਼ਗਾਰ ਦੀ ਵੱਖ-ਵੱਖ ਸਕੀਮਾਂ ਜਿਵੇਂ ਕਿ ਮਾਈਕਰੋਸੋਫਟ ਅਤੇ ਆਈ.ਬੀ.ਐਮ ਦੇ ਆਨ ਲਾਈਨ ਮੁਫ਼ਤ ਕੋਰਸਾਂ ਬਾਰੇ ਵੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਰੋਜ਼ਗਾਰ ਦਫ਼ਤਰ ਵਲੋਂ ਪ੍ਰਦਾਨ ਕੀਤੇ ਜਾਂਦੇ ਵਿਸ਼ੇਸ਼ ਮੌਕਿਆਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਕੋਰਸਾਂ ਦੁਆਰਾ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਵਿਦਿਆਰਥੀਆਂ ਨੂੰ ਸਤੰਬਰ ਮਹੀਨੇ ਵਿਚ ਲਗਾਏ ਜਾਣ ਵਾਲੇ ਮੈਗਾ ਜੌਬ ਮੇਲੇ ਵਿਚ ਵਧ ਚੜ੍ਹ ਕੇ ਸ਼ਿਰਕਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਕਰੀਅਰ ਤੇ ਕਾਊਂਸਲਿੰਗ ਸੈੱਲ ਦੇ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਡਾ. ਵਨੀਤਾ ਗਰਗ, ਡਾ. ਅਮਨਿੰਦਰ ਗਿੱਲ, ਡਾ. ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਰੈਲੋਂ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ ਨੇ ਬੂਟ-ਜੁਰਾਬਾਂ ਵੰਡੀਆਂ ਅਗਲੀ ਖ਼ਬਰ ਪੋਸਟ ਆਫ਼ਿਸ ਵਿਖੇ ਪੈਨਸ਼ਨਰਜ਼ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।