21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਰੱਤੋਂ ਵਿਖੇ ਮਾਤਾ ਦੇ ਭੰਡਾਰੇ ਵਿਚ ਡਾ. ਨਰੇਸ਼ ਚੌਹਾਨ ਤੇ ਰਣਜੀਤ ਸਿੰਘ ਨੇ ਹਾਜ਼ਰੀ ਲਗਵਾਈ

ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਪਿੰਡ ਰੱਤੋਂ ਵਿਖੇ ਨਗਰ ਨਿਵਾਸੀਆਂ ਵਲੋਂ ਮਾਤਾ ਦੇ ਭੰਡਾਰੇ ਦਾ ਆਯੋਜਨ ਸ਼ਰਧਾ ਨਾਲ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ.

ਅਜੀਤ ਡੈਸਕ 21-08-2026
ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਪਿੰਡ ਰੱਤੋਂ ਵਿਖੇ ਨਗਰ ਨਿਵਾਸੀਆਂ ਵਲੋਂ ਮਾਤਾ ਦੇ ਭੰਡਾਰੇ ਦਾ ਆਯੋਜਨ ਸ਼ਰਧਾ ਨਾਲ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ. ਐਮ. ਓ. ਡਾ. ਨਰੇਸ਼ ਚੌਹਾਨ ਅਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਸ਼ਰਧਾਲੂਆਂ ਨੂੰ ਅੱਖਾਂ ਦੀਆਂ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ। ਭੰਡਾਰਾ ਕਮੇਟੀ ਵਲੋਂ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ 24 ਘੰਟੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਅਤੇ ਅਸ਼ਟਮੀ ਦੇ ਪਵਿੱਤਰ ਮੌਕੇ ਕੰਜਕ ਪੂਜਨ ਵੀ ਕਰਵਾਇਆ। ਇਸ ਮੌਕੇ ਭੰਡਾਰਾ ਕਮੇਟੀ ਵਲੋਂ ਡਾ. ਨਰੇਸ਼ ਚੌਹਾਨ ਤੇ ਰਣਜੀਤ ਸਿੰਘ ਨੂੰ ਸਨਮਾਨਿਤ ਕੀਤਾ। ਡਾ. ਨਰੇਸ਼ ਚੌਹਾਨ ਨੇ ਪਿੰਡ ਵਾਸੀਆਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਵਾਲਾ ਕਾਰਜ ਹੈ। ਇਸ ਮੌਕੇ ਸਰਪੰਚ ਰਘਬੀਰ ਸਿੰਘ, ਮੋਹਣ ਲਾਲ, ਦਮਨਜੀਤ ਸਿੰਘ, ਲਖਵੀਰ ਸਿੰਘ ਲੱਕੀ, ਜਸਵੀਰ ਸਿੰਘ ਸਾਦੀ, ਮੁਲਖ ਰਾਜ, ਕਾਲਾ, ਕੁਲਦੀਪ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਪੰਜਾਬ ਬੰਦ ਦਾ ਕੀਤਾ ਸਮਰਥਨ ਅਗਲੀ ਖ਼ਬਰ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਰਜਵਾਹੇ ਦੀ ਖ਼ਰਾਬ ਸੜਕ ਬਣੀ ਆਫ਼ਤ ਸੜਕ ਬਣਾਉਣ ਦਾ ਕੰਮ ਧੀਮੀ ਗਤੀ ਨਾਲ ਚੱਲਣ ਕਾਰਨ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।