21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ, ਜਿਸ ’ਚ ਜ਼ਿਲ੍ਹਾ ਸਰਪ੍ਰਸਤ ਤੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ’ਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ, ਜਿਸ ’ਚ ਜ਼ਿਲ੍ਹਾ ਸਰਪ੍ਰਸਤ ਤੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ’ਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਦੱਸਿਆ ਕਿ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੁਨਰ ਗਠਨ ਐਕਟ ਦੀ ਧਾਰਾ 78, 79 ਅਤੇ 80 ਨੂੰ ਰੱਦ ਕਰਵਾਉਣ, ਸੰਪੂਰਨ ਕਰਜ਼ਾ ਰੱਦ ਕਰਵਾਉਣ, ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਮਿਥਣ, ਲੈਂਡ ਪੂਲਿੰਗ ਸਕੀਮ ਰੱਦ ਕਰਵਾਉਣ, ਗੰਨੇ ਦਾ ਸਮਰਥਨ ਮੁੱਲ ਘੱਟੋ ਘੱਟ 500 ਕਰਨ ਲਈ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਸਮੇਤ ਜ਼ਿਲ੍ਹੇ ਭਰ ਤੋਂ ਕਿਸਾਨ ਵੱਡੀ ਗਿਣਤੀ ਧਰਨੇ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਧਰਨੇ ਨੂੰ ਲੈ ਕੇ ਹਰੇਕ ਪਿੰਡ ਪੱਧਰ ਦੇ ਇਕਾਈ ਵਰਕਰ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਵਿਚ ਸੰਦੀਪ ਸਿੰਘ ਰਿਆ, ਹਰਵਿੰਦਰ ਸਿੰਘ ਬਡਲਾ, ਭੁਪਿੰਦਰ ਸਿੰਘ ਮਾਨੂਪੁਰ, ਧਰਮਜੀਤ ਸਿੰਘ ਅਮਰਾਲਾ, ਗੁਰਜੀਤ ਸਿੰਘ ਬਾਠ, ਸੇਵਾ ਸਿੰਘ ਖੰਟ, ਜਗਤਾਰ ਸਿੰਘ ਮਹੇਸ਼ਪੁਰਾ, ਲਖਬੀਰ ਸਿੰਘ ਲਛਮਣਗੜ੍ਹ ਅਤੇ ਬਾਕੀ ਇਕਾਈਆਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਅੱਜ ਤੋਂ ਜ਼ਿਲ੍ਹੇੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ-ਡੀ. ਈ. ਓ. ਰਵਿੰਦਰ ਕੌਰ ਅਗਲੀ ਖ਼ਬਰ ਸਰਪੰਚ ਸੁਖਰਾਜ ਸਿੰਘ ਕਾਹਲੋਂ ਨੂੰ ਸਦਮਾ- ਵੱਡੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।