22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬੰਦ ਦੇ ਸੱਦੇ ’ਤੇ ਸਨੌਰ ਮੁਕੰਮਲ ਬੰਦ

ਸਨੌਰ, 21 ਅਗਸਤ (ਸੋਖਲ, ਮੋਹਣ ਸਿੰਘ ਭੱਟੀ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਸਨੌਰ ਸ਼ਹਿਰ ਵਿਚ ਵੀ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਨੌਰ ਦੇ ਮੁੱਖ ਬਾਜ਼ਾਰਾਂ ਵਿਚ ਜ਼ਿਆਦਾਤਰ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ ਅਤੇ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਕਾਫ਼ੀ ਘੱਟ ਨਜ਼ਰ ਆਈ।

ਪਟਿਆਲਾ-ਸਨੌਰ ਰੋਡ ’ਤੇ ਇਕ ਵਿਅਕਤੀ ਨਾਅਰੇਬਾਜ਼ੀ ਕਰਦਾ ਹੋਇਆ। ਤਸਵੀਰ : ਗੀਤਵਿੰਦਰ ਸੋਖਲ 22-08-2026
ਸਨੌਰ, 21 ਅਗਸਤ (ਸੋਖਲ, ਮੋਹਣ ਸਿੰਘ ਭੱਟੀ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਸਨੌਰ ਸ਼ਹਿਰ ਵਿਚ ਵੀ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਨੌਰ ਦੇ ਮੁੱਖ ਬਾਜ਼ਾਰਾਂ ਵਿਚ ਜ਼ਿਆਦਾਤਰ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ ਅਤੇ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਕਾਫ਼ੀ ਘੱਟ ਨਜ਼ਰ ਆਈ। ਸਵੇਰ ਤੋਂ ਹੀ ਸ਼ਹਿਰ ਦੇ ਕਈ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖੇ ਗਏ। ਇਸ ਕਾਰਨ ਬਾਜ਼ਾਰਾਂ ਵਿਚ ਆਮ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਰਹੀਆਂ। ਮੁੱਖ ਸੜਕਾਂ ਤੇ ਬਾਜ਼ਾਰਾਂ ਵਿਚ ਆਮ ਦਿਨਾਂ ਨਾਲੋਂ ਲੋਕਾਂ ਦੀ ਆਵਾਜਾਈ ਵੀ ਘੱਟ ਦਿਖਾਈ ਦਿੱਤੀ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ ਵਿਚ ਲੋਕਾਂ ਵਲੋਂ ਇਸ ਮੁੱਦੇ ’ਤੇ ਵੱਖ-ਵੱਖ ਥਾਵਾਂ ’ਤੇ ਚਰਚਾ ਵੀ ਕੀਤੀ ਜਾਂਦੀ ਰਹੀ। ਇਸ ਦੌਰਾਨ ਪਟਿਆਲਾ-ਸਨੌਰ ਰੋਡ ’ਤੇ ਇਕ ਵਿਅਕਤੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਵਿਅਕਤੀ ਵਲੋਂ ‘ਬੰਦੀ ਸਿੰਘ ਰਿਹਾਅ ਕਰੋ’ ਸਮੇਤ ਹੋਰ ਨਾਅਰੇ ਲਗਾਏ ਗਏ। ਨਾਅਰੇਬਾਜ਼ੀ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਬਾਰੇ ਸਰਕਾਰ ਵਲੋਂ ਹਮਦਰਦੀ ਨਾਲ ਫ਼ੈਸਲਾ ਲੈਣ ਦੀ ਮੰਗ ਕੀਤੀ ਗਈ। ਪੰਜਾਬ ਬੰਦ ਦੇ ਸੱਦੇ ਕਾਰਨ ਸਨੌਰ ਦੇ ਮੁੱਖ ਬਾਜ਼ਾਰਾਂ ਵਿਚ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਰਹੀਆਂ। ਬੰਦ ਦੌਰਾਨ ਸ਼ਹਿਰ ਵਿਚ ਮਾਹੌਲ ਸ਼ਾਂਤ ਰਿਹਾ ਤੇ ਲੋਕਾਂ ਦਾ ਧਿਆਨ ਮੁੱਖ ਤੌਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੱਲ ਕੇਂਦਰਿਤ ਰਿਹਾ।
ਪਿਛਲੀ ਖ਼ਬਰ ਰਾਜਪੁਰਾ ’ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦ ਦੇ ਸੱਦੇ ਦਾ ਪੇਂਡੂ ਇਲਾਕਿਆਂ ਵਿਚ ਰਿਹਾ ਮਿਲਿਆ ਜੁਲਿਆ ਜਿਹਾ ਅਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।