ਖਮਾਣੋਂ ਰਿਹਾ ਪੂਰਨ ਰੂਪ ਵਿਚ ਬੰਦ
ਖਮਾਣੋਂ, 21 ਅਗਸਤ (ਜੋਗਿੰਦਰ ਪਾਲ)-ਬੰਦ ਦੇ ਸੱਦੇ ’ਤੇ ਚੱਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਦੁਆਰਾ ਆਵਾਜਾਈ ਠੱਪ ਰੱਖ ਕੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਰੋਸ ਧਰਨਾ ਦਿੱਤਾ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿਥੇ ਦੁਕਾਨਾਂ ਖੁੱਲ੍ਹੀਆਂ ਸਨ ਤਾਂ ਉਨ੍ਹਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਖਮਾਣੋਂ, 21 ਅਗਸਤ (ਜੋਗਿੰਦਰ ਪਾਲ)-ਬੰਦ ਦੇ ਸੱਦੇ ’ਤੇ ਚੱਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਦੁਆਰਾ ਆਵਾਜਾਈ ਠੱਪ ਰੱਖ ਕੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਰੋਸ ਧਰਨਾ ਦਿੱਤਾ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿਥੇ ਦੁਕਾਨਾਂ ਖੁੱਲ੍ਹੀਆਂ ਸਨ ਤਾਂ ਉਨ੍ਹਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਵਲੋਂ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬੜੇ ਚਿਰ ਤੋਂ ਉਹ ਸਰਕਾਰਾਂ ਕੋਲ ਕਰ ਰਹੇ ਹਨ ਪਰ ਸਰਕਾਰਾਂ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਨੂੰ ਆਪਣਾ ਰੋਸ ਇਸ ਰੂਪ ਦੇ ਵਿਚ ਕਰਨਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 1 ਮਹੀਨੇ ਦੀ ਪੈਰੋਲ ਦਿੱਤੀ ਜਾਵੇ ਤਾਂ ਜੋ ਆਪਣੀ ਬਿਰਧ ਮਾਤਾ ਨੂੰ ਮਿਲ ਸਕਣ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਦਾ ਧਿਆਨ ਰੱਖਿਆ ਗਿਆ ਤਾਂ ਜੋ ਉਹ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਣ। ਪੰਜਾਬ ਬੰਦ ਦੌਰਾਨ ਸਾਰੀਆਂ ਦੁਕਾਨਾਂ, ਰੇਹੜੀਆਂ ਫੜੀਆਂ ਦੇ ਨਾਲ-ਨਾਲ ਸ਼ਹਿਰ ਦੇ ਪ੍ਰਾਈਵੇਟ ਸਕੂਲ ਵੀ ਪੂਰਨ ਤੌਰ ’ਤੇ ਬੰਦ ਰਹੇ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸ਼ਹਿਰ ਦੇ ਬਾਜ਼ਾਰ ਵਿਚ ਪ੍ਰਭਾਵਸ਼ਾਲੀ ਰੋਸ ਮਾਰਚ ਕੱਢਿਆ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਰੇਲਾਂ ਆਦਿ ਵੀ ਰੋਕੀਆਂ ਜਾਣਗੀਆਂ। ਉਨ੍ਹਾਂ ਖਮਾਣੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਤੇ ਇਲਾਕਾ ਨਿਵਾਸੀਆਂ ਦਾ ਇਸ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸੁਖਦੇਵ ਸਿੰਘ ਗੱਗੜ੍ਹਵਾਲ, ਅਮਰੀਕ ਸਿੰਘ ਰੋਮੀ, ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਸੇਖੋਂ, ਕਸ਼ਮੀਰਾ ਸਿੰਘ ਜਟਾਣਾ ਉੱਚਾ, ਸ਼ਿੰਗਾਰਾ ਸਿੰਘ ਬਡਲਾ, ਕਰਨੈਲ ਸਿੰਘ ਜਟਾਣਾ ਨੀਵਾਂ, ਮੋਹਨ ਸਿੰਘ ਭੁੱਟਾ, ਮੇਜਰ ਸਿੰਘ ਭੜੀ, ਅੰਮ੍ਰਿਤ ਕੌਰ ਮਲੋਆ, ਪਵਨਪ੍ਰੀਤ ਸਿੰਘ ਢੋਲੇਵਾਲ, ਪਰਮਿੰਦਰ ਸਿੰਘ ਨਾਨੋਵਾਲ, ਸੁਖਦੇਵ ਸਿੰਘ ਕੰਗ, ਕੁਲਵੰਤ ਸਿੰਘ, ਮੋਹਨ ਸਿੰਘ ਸੈਦਪੁਰਾ, ਮਨਜੀਤ ਸਿੰਘ ਗਰਚਾ, ਭਰਪੂਰ ਸਿੰਘ, ਡਾ. ਦਵਿੰਦਰ ਸਿੰਘ ਮਾਂਗਟ, ਗੋਲਡੀ ਸੋਮਲ, ਕੁਲਦੀਪ ਸਿੰਘ ਟੋਨੀ, ਪਵਨਜੀਤ ਸਿੰਘ ਮਾਨਪੁਰ, ਪਰਮਜੀਤ ਸਿੰਘ ਖਮਾਣੋਂ, ਜਗਤਾਰ ਸਿੰਘ, ਜਸਬੀਰ ਸਿੰਘ ਜਟਾਣਾ, ਕੇਵਲਜੀਤ ਸਿੰਘ ਭੁੱਲਰ ਪ੍ਰਧਾਨ ਆੜਤੀ ਐਸੋਸੀਏਸ਼ਨ, ਕੌਂਸਲਰ ਅਮਰਿੰਦਰ ਸਿੰਘ ਮੌਲਾ, ਬਲਦੇਵ ਸਿੰਘ ਬੇਦੀ, ਰਜਿੰਦਰ ਸਿੰਘ ਬੱਬੀ, ਇਕਬਾਲ ਸਿੰਘ ਗੋਪਾਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ।