24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖਮਾਣੋਂ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖਮਾਣੋਂ ਵਲੋਂ ਮਰਹੂਮ ਪ੍ਰਿੰਸੀਪਲ ਬਲੌਰ ਸਿੰਘ ਬੋਪਾਰਾਏ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਸੋਨੀ ਸਵੀਟਸ ਵਿਖੇ ਕਰਵਾਇਆ। ਇਸ ਮੌਕੇ ਐਲ.

ਸ਼੍ਰੇੇਇਆ ਪਾਠਕ, ਪਿਤਾ: ਵਿਕਾਸ ਪਾਠਕ, ਮਾਤਾ : ਰੀਤੂ, ਵਾਸੀ ਮੰਡੀ ਗੋਬਿੰਦਗੜ੍ਹ 23-08-2026
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖਮਾਣੋਂ ਵਲੋਂ ਮਰਹੂਮ ਪ੍ਰਿੰਸੀਪਲ ਬਲੌਰ ਸਿੰਘ ਬੋਪਾਰਾਏ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਸੋਨੀ ਸਵੀਟਸ ਵਿਖੇ ਕਰਵਾਇਆ। ਇਸ ਮੌਕੇ ਐਲ. ਬੀ. ਨੰਦਾ ਖੰਨਾ ਬਤੌਰ ਮੁੱਖ ਮਹਿਮਾਨ ਸਮਾਗਮ ਵਿਚ ਪਹੁੰਚੇ। ਸਮਾਗਮ ਵਿਚ ਉਨ੍ਹਾਂ ਤਹਿਸੀਲ ਖਮਾਣੋਂ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਰਟੀਫਿਕੇਟ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਸ੍ਰੀ ਨੰਦਾ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਆਪਣਾ ਉਦੇਸ਼ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸ਼ਰਨਜੀਤ ਸਿੰਘ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਸਟੇਜ ਦੀ ਕਾਰਵਾਈ ਲੈਕਚਰਾਰ ਰਣਜੀਤ ਮੌਦਗਿੱਲ ਨੇ ਬਹੁਤ ਹੀ ਵਧੀਆ ਢੰਗ ਨਾਲ ਚਲਾਈ। ਸਮਾਗਮ ਦੌਰਾਨ ਜਸਵੰਤ ਕੌਰ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ ਮਾਨਪੁਰ ਨੇ ਵੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਸੁਸਾਇਟੀ ਦੇ ਮੈਂਬਰ ਕੌਂਸਲਰ ਅਮਰਿੰਦਰ ਸਿੰਘ ਮੌਲਾ ਨੇ ਪਹੁੰਚੇ ਮਹਿਮਾਨਾਂ ਤੇ ਹੋਰਨਾਂ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਸਮਾਗਮ ਲਈ ਦਰਸ਼ਨ ਕੁਮਾਰ ਸੋਨੀ ਵਲੋਂ ਦਿੱਤੇ ਵਿਸ਼ੇਸ਼ ਸਹਿਯੋਗ ਦਾ ਵੀ ਧੰਨਵਾਦ ਕੀਤਾ। ਮੁੱਖ ਮਹਿਮਾਨ ਨੰਦਾ ਵਲੋਂ ਸੁਸਾਇਟੀ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਭਜਨੀਕ ਸਿੰਘ ਕੰਗ, ਬਲਵਿੰਦਰ ਸਿੰਘ, ਸਾਧੂ ਸਿੰਘ ਖਮਾਣੋਂ ਖ਼ੁਰਦ, ਗੁਰਪ੍ਰੀਤ ਸਿੰਘ, ਜੋਗਿੰਦਰ ਪਾਲ, ਅਸ਼ੋਕ ਕੁਮਾਰ ਵਰਮਾ ਮੀਤ ਪ੍ਰਧਾਨ ਨਗਰ ਪੰਚਾਇਤ, ਸੇਵਾ ਮੁਕਤ ਅਧਿਆਪਕ ਬਹਾਦਰ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ ਫਰੌਰ, ਅਮਰੀਕ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਸੋਹਣ ਸਿੰਘ, ਲਾਭ ਸਿੰਘ ਤੋਂ ਇਲਾਵਾ ਸਵਰਨ ਸਿੰਘ ਸੰਧਾਰੀ ਮਾਜਰਾ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਰਦਿਆਲ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ ਮੀਟਿੰਗ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰੀ ਕਮੇਟੀਆਂ ਦਾ ਅਹਿਮ ਯੋਗਦਾਨ ਹੋਵੇਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।