25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਰਮਨਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਸਰਹਿੰਦ ਸ਼ਹਿਰ ਦੇ ਜਨਰਲ ਸਕੱਤਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਤੀ ਪੂਰੀ ਵਫ਼ਾਦਾਰੀ, ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਵਰਕਰਾਂ ਨੂੰ ਪਾਰਟੀ ਵਿਚ ਉੱਚ ਅਹੁਦੇ ਦੇ ਕੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮਾਧਿਅਮ ਰਾਹੀਂ ਲੋਕਾਂ ਦੀ ਸੇਵਾ ਕਰ ਸਕਣ। ਫ਼ਤਹਿਗੜ੍ਹ ਸਾਹਿਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਰਮਨਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਸਰਹਿੰਦ ਸ਼ਹਿਰ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਪ੍ਰਦਾਨ ਕੀਤਾ।

ਅਜੀਤ ਡੈਸਕ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਤੀ ਪੂਰੀ ਵਫ਼ਾਦਾਰੀ, ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਵਰਕਰਾਂ ਨੂੰ ਪਾਰਟੀ ਵਿਚ ਉੱਚ ਅਹੁਦੇ ਦੇ ਕੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮਾਧਿਅਮ ਰਾਹੀਂ ਲੋਕਾਂ ਦੀ ਸੇਵਾ ਕਰ ਸਕਣ। ਫ਼ਤਹਿਗੜ੍ਹ ਸਾਹਿਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਰਮਨਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਸਰਹਿੰਦ ਸ਼ਹਿਰ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦੇ ਕੇ ਉਨ੍ਹਾਂ ਨੂੰ ਉੱਚ ਅਹੁਦੇ ਵੀ ਪ੍ਰਦਾਨ ਕੀਤੇ ਹਨ ਤੇ ਹਰਮਨਦੀਪ ਸਿੰਘ ਇਸ ਗੱਲ ਦਾ ਸਬੂਤ ਹਨ। ਇਕ ਸਵਾਲ ਦੇ ਜਵਾਬ ਵਿਚ ਸ. ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਵੱਡੀ ਮਜ਼ਬੂਤੀ ਮਿਲ ਰਹੀ ਹੈ ਅਤੇ ਲੋਕ ਮੁੜ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਸਦਕਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੂਬੇ ’ਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਵਿਕਾਸ ਦੀ ਹਨੇਰੀ ਚੱਲੇਗੀ। ਇਸ ਮੌਕੇ ਬਲਜੀਤ ਸਿੰਘ ਖਾਲਸਾ ਪ੍ਰਧਾਨ ਐਸ. ਸੀ. ਵਿੰਗ ਸਰਹਿੰਦ, ਸੁਖਵਿੰਦਰ ਸਿੰਘ, ਨਰੇਸ਼ ਕੁਮਾਰ ਪ੍ਰਧਾਨ ਵਪਾਰ ਵਿੰਗ ਸ਼ਹਿਰੀ, ਮੰਗਾਂ ਕੈਂਚੀਆਂ ਵਾਲਾ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਪ੍ਰਧਾਨ ਸਰਹਿੰਦ ਸ਼ਹਿਰ, ਗੁਰਤੇਜ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆ, ਇਕਬਾਲ ਸਿੰਘ, ਤਜਿੰਦਰ ਸਿੰਘ ਸੌਂਢਾ ਤੇ ਵਿਸ਼ਵਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇਕਬਾਲ ਰਾਏ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਹੋਰ ਬਿਹਤਰ ਕੰਮ ਕਰੇਗੀ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੋਧੀ ਜਾਗਰੂਕਤਾ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।