25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ 8 ਭਾਦੋਂ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲੇ (ਫ਼ਤਹਿਗੜ੍ਹ ਸਾਹਿਬ) ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਗਈ। ਇਸ ਸੰਬੰਧੀ 14 ਅਗਸਤ ਤੋਂ ਆਰੰਭ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ।

ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੇ ਬਰਸੀ ਸਮਾਗਮ ਮੌਕੇ ਹਾਜ਼ਰ ਸੰਗਤਾਂ। ਤਸਵੀਰ : ਕਰਨ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ 8 ਭਾਦੋਂ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲੇ (ਫ਼ਤਹਿਗੜ੍ਹ ਸਾਹਿਬ) ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਗਈ। ਇਸ ਸੰਬੰਧੀ 14 ਅਗਸਤ ਤੋਂ ਆਰੰਭ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਸੰਤ ਬਾਬਾ ਸਰਪ੍ਰੀਤ ਸਿੰਘ ਸਮਾਣੇ ਵਾਲਿਆਂ ਨੇ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲਿਆਂ ਦੀਆਂ ਜੀਵਨ ਸਾਖੀਆਂ ਤੇ ਮਹਾਪੁਰਖਾਂ ਦੀ ਮਰਿਆਦਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਜੀ ਜਨਮ ਤੋਂ ਹੀ ਪੂਰਨ ਸੰਤ ਸਨ , ਉਨ੍ਹਾਂ ਸਾਰਾ ਜੀਵਨ ਪਰਿਵਾਰ ਵਿਚ ਰਹਿ ਕੇ ਨਾਮ ਸਿਮਰਨ ਕੀਤਾ ਅਤੇ ਸੰਗਤਾਂ ਨੂੰ ਫੋਕੇ ਭਰਮਾਂ ’ਚੋਂ ਕੱਢ ਕੇ ਗੁਰਬਾਣੀ ਨਾਲ ਜੋੜਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਗ੍ਰੰਥੀ ਸਿੰਘਾਂ ਨੂੰ ਬਿਨਾਂ ਮੋਖ ਤੋਂ ਪੈਦਲ ਚੱਲ ਕੇ ਸ੍ਰੀ ਅਖੰਡ ਪਾਠ ਤੇ ਸਹਿਜ ਪਾਠ ਦੀ ਨਿਸ਼ਕਾਮ ਸੇਵਾ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਨਮੋਲ ਵਚਨਾਂ ਅਨੁਸਾਰ ਚਾਹ, ਮਿਰਚ, ਮਸਾਲਾ, ਲਸਣ, ਅਦਰਕ ਅਤੇ ਪਿਆਜ਼ ਇਹ ਛੇ ਚੀਜ਼ਾਂ ਘਰ ਵਿਚੋਂ ਬਾਹਰ ਕੱਢ ਦਿਓ ਮਹਾਰਾਜ ਭਲਾ ਹੋਵੇਗਾ। ਉਨ੍ਹਾਂ ਕਿਹਾ ਕਿ ਮਨੁੱਖ ਦਾ ਖਾਣਾ-ਪੀਣਾ, ਬੋਲਣਾ-ਬਲਾਉਣਾ, ਪਹਿਨਣਾ-ਪਹਿਨਾਉਣਾ ਗੁਰਮਤਿ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਲਿਆਣਕਾਰੀ ਗੁਰਬਾਣੀ ਸਮੁਚੀ ਮਾਨਵਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਸਾਨੂੰ ਗੁਰਬਾਣੀ ਦੇ ਉਪਦੇਸ਼, ਸਿਧਾਂਤ ਤੇ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਵਸਾਉਂਦੇ ਹੋਏ ਗੁਰਮਤਿ ਦੀ ਰੌਸ਼ਨੀ ਵਿਚ ਜੀਵਨ ਜਿਊਣਾ ਚਾਹੀਦਾ ਹੈ। ਬਰਸੀ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਰਾਗੀ ਜੱਥਾ ਅਕਾਲ ਆਸ਼ਰਮ ਸੋਹਾਣੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਪੋਤਰੇ ਭਾਈ ਕਰਮਜੀਤ ਸਿੰਘ ਅਤੇ ਸੰਤ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਭਗਤ ਧੰਨਾ ਮੁਹਾਲੀ ਵਾਲਿਆਂ, ਬੀਬੀ ਭਗਤ ਕੌਰ ਤੇ ਹਰਜੱਸ ਕੌਰ ਨੇ ਸੰਗਤਾਂ ਨੂੰ ਕਥਾ ਤੇ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਵਿਚ ਭਾਈ ਰਾਮ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਮੋਹਣ ਸਿੰਘ, ਭਾਈ ਨਰਿੰਦਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਨਛੱਤਰ ਸਿੰਘ ਨੇ ਨਿਭਾਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਓ. ਪੀ. ਸਚਦੇਵਾ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਮੁੱਖ ਸਲਾਹਕਾਰ ਨਿਯੁਕਤ ਅਗਲੀ ਖ਼ਬਰ ਇਕਬਾਲ ਰਾਏ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਹੋਰ ਬਿਹਤਰ ਕੰਮ ਕਰੇਗੀ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।