26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਵਦੀਪ ਕੌਰ ਰਾਠੋਰ ਨੇ ਕੌਮੀ ਪੱਧਰੀ ਚੈਂਪੀਅਨਸ਼ਿਪ ਵਿਚ ਜਿੱਤੇ 2 ਸੋਨ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਖਿਡਾਰਨ ਨਵਦੀਪ ਕੌਰ ਰਾਠੋਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਕੌਮੀ ਪੱਧਰ ’ਤੇ 2 ਸੋਨ ਤਗਮੇ ਹਾਸਿਲ ਕਰਕੇ ਆਪਣੇ ਪਰਿਵਾਰ, ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਨਵਦੀਪ ਕੌਰ ਨੇ ਇੰਦੌਰ ਤੇ ਚਮੇਲੀ ਦੇਵੀ ਗਰੁੱਪ ਆਫ਼ ਕਾਲਜ, ਕੰਬੈਟ ਫਾਊਂਡੇਸ਼ਨ ਆਫ਼ ਇੰਡੀਆ ਵਲੋਂ ਪਿਛਲੇ ਦਿਨੀਂ ਕਰਵਾਈ ਤੀਜੀ ਕੌਮੀ ਚੈਂਪੀਅਨਸ਼ਿਪ ਵਿਚ ਕੋਚ ਨੀਰਜ ਕੁਮਾਰ ਦੀ ਅਗਵਾਈ ਹੇਠ ਫ਼੍ਰੀ ਸਟਾਈਲ ਕੁਸ਼ਤੀ ਤੇ ਕੰਬੈਟ ਮੁਕਾਬਲੇ ਵਿਚ ਇਕ-ਇਕ ਸੋਨ ਤਗਮਾ ਜਿੱਤ ਕੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ।

ਅਜੀਤ ਡੈਸਕ 26-08-2026

ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਖਿਡਾਰਨ ਨਵਦੀਪ ਕੌਰ ਰਾਠੋਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਕੌਮੀ ਪੱਧਰ ’ਤੇ 2 ਸੋਨ ਤਗਮੇ ਹਾਸਿਲ ਕਰਕੇ ਆਪਣੇ ਪਰਿਵਾਰ, ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਨਵਦੀਪ ਕੌਰ ਨੇ ਇੰਦੌਰ ਤੇ ਚਮੇਲੀ ਦੇਵੀ ਗਰੁੱਪ ਆਫ਼ ਕਾਲਜ, ਕੰਬੈਟ ਫਾਊਂਡੇਸ਼ਨ ਆਫ਼ ਇੰਡੀਆ ਵਲੋਂ ਪਿਛਲੇ ਦਿਨੀਂ ਕਰਵਾਈ ਤੀਜੀ ਕੌਮੀ ਚੈਂਪੀਅਨਸ਼ਿਪ ਵਿਚ ਕੋਚ ਨੀਰਜ ਕੁਮਾਰ ਦੀ ਅਗਵਾਈ ਹੇਠ ਫ਼੍ਰੀ ਸਟਾਈਲ ਕੁਸ਼ਤੀ ਤੇ ਕੰਬੈਟ ਮੁਕਾਬਲੇ ਵਿਚ ਇਕ-ਇਕ ਸੋਨ ਤਗਮਾ ਜਿੱਤ ਕੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਚੈਂਪੀਅਨਸ਼ਿਪ ਤੋਂ ਵਾਪਸ ਆਪਣੇ ਜ਼ਿਲ੍ਹੇ ’ਚ ਪਹੁੰਚੀ ਨਵਦੀਪ ਕੌਰ ਦਾ ਪਰਿਵਾਰਕ ਮੈਂਬਰਾਂ ਤੇ ਖੇਡ ਪ੍ਰੇਮੀਆਂ ਵਲੋਂ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਭਰਵਾਂ ਸਵਾਗਤ ਕੀਤਾ। ਖਿਡਾਰਨ ਨਵਦੀਪ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਪਰੰਤ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਵੀ ਨਵਦੀਪ ਕੌਰ ਦਾ ਸਨਮਾਨ ਕੀਤਾ। ਨਵਦੀਪ ਕੌਰ ਨੇ ਆਪਣੀ ਇਸ ਉਪਲਬਧੀ ਤੋਂ ਬਾਅਦ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ ਵਲੋਂ ਨਵਦੀਪ ਕੌਰ ਦਾ ਧਾਰਮਿਕ ਲਿਟਰੇਚਰ ਤੇ ਸਿਰੋਪਾਓ ਦੇ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਖਿਡਾਰਨ ਨਵਦੀਪ ਕੌਰ ਨੇ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਤੇ ਮਨ ਲਈ ਬਹੁਤ ਲਾਹੇਵੰਦ ਹਨ, ਖ਼ਾਸ ਕਰਕੇ ਲੜਕੀਆਂ ਨੂੰ ਆਪਣੀ ਸੁਰੱਖਿਆ ਅਤੇ ਆਤਮ-ਵਿਸ਼ਵਾਸ ਲਈ ਕੁਸ਼ਤੀ ਤੇ ਹੋਰ ਮਜ਼ਬੂਤ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਆਪਣੇ ਸਾਥੀਆਂ ਸਮੇਤ ਨਵਦੀਪ ਕੌਰ ਦਾ ਸਨਮਾਨ ਕੀਤਾ। ਉਨ੍ਹਾਂ ਨਵਦੀਪ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਲੱਡੂ ਵੰਡੇ ਗਏ। ਡਾ. ਲਾਲ ਨੇ ਕਿਹਾ ਕਿ ਨਵਦੀਪ ਕੌਰ ਵਰਗੇ ਹੋਣਹਾਰ ਖਿਡਾਰੀ ਸਾਡੇ ਜ਼ਿਲ੍ਹੇ ਦਾ ਮਾਣ ਹਨ, ਜੋ ਆਪਣੀ ਮਿਹਨਤ ਤੇ ਪ੍ਰਤਿਭਾ ਨਾਲ ਫ਼ਤਹਿਗੜ੍ਹ ਸਾਹਿਬ ਦੇ ਨਾਲ-ਨਾਲ ਪੰਜਾਬ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੌਸ਼ਨ ਕਰ ਰਹੇ ਹਨ। ਇਸ ਮੌਕੇ ਓਮ ਪ੍ਰਕਾਸ਼ ਸਚਦੇਵਾ, ਪ੍ਰਤਾਪ ਸਿੰਘ ਰਾਠੋਰ, ਭਾਈ ਧਰਮਿੰਦਰ ਸਿੰਘ, ਮੋਹਣ ਸਿੰਘ ਚੁੰਨੀ, ਸੁੱਚਾ ਖ਼ਾਨ, ਗੁਰਿੰਦਰ ਗੁਰੂ, ਰਣਜੀਤ ਸਿੰਘ ਝਾਂਮਪੁਰ, ਦਰਸ਼ਨ ਸਿੰਘ, ਗੁਰਦੇਵ ਸਿੰਘ, ਮੋਹਣ ਸਿੰਘ ਭੱਟ ਮਾਜਰਾ, ਸਤਨਾਮ ਸਿੰਘ ਮੰਡੋਫਲ, ਗੁਰਤੇਜ ਸਿੰਘ, ਸੁਖਬੀਰ ਸਿੰਘ, ਬਲਦੇਵ ਸਿੰਘ ਚੌਰਵਾਲਾ, ਨਿਤਿਸ਼ ਕੁਮਾਰ, ਲਖਵਿੰਦਰ ਮੱਟੂ, ਮਨਜੀਤ ਸਿੰਘ ਜੰਡਾਲੀ, ਸੁਰਿੰਦਰਜੀਤ ਕੌਰ, ਇਕਬਾਲ ਸਿੰਘ, ਬਲਵੰਤ ਸਿੰਘ, ਲਖਵਿੰਦਰ ਕੌਰ, ਕਮਲਪ੍ਰੀਤ ਕੌਰ, ਹਰਸ਼ਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਸਥਾ ਦੇ ਆਗੂ ਤੇ ਪਰਿਵਾਰਕ ਮੈਂਬਰ ਸ਼ਾਮਿਲ ਸਨ।

ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ-ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।