26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਲਖਵੀਰ ਰਾਏ ਵਲੋਂ ਪਿੰਡ ਨਲੀਨੀ ਦੇ ਆਧੁਨਿਕ ਪੇਂਡੂ ਖੇਡ ਮੈਦਾਨ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, ਜਖਵਾਲੀ, 25 ਅਗਸਤ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਖੇਡ ਗਤੀਵਿਧੀਆਂ ਨੂੰ ਹੋਰ ਵਧੇਰੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੂਬੇ ਵਿਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੂਜੇ ਪੜਾਅ ਵਿਚ 500 ਤੋਂ ਵਧੇਰੇ ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਵਿਚੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ 6 ਪੇਂਡੂ ਖੇਡ ਮੈਦਾਨ ਸ਼ਾਮਿਲ ਹਨ।

ਅਜੀਤ ਡੈਸਕ 26-08-2026
ਫ਼ਤਹਿਗੜ੍ਹ ਸਾਹਿਬ, ਜਖਵਾਲੀ, 25 ਅਗਸਤ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਖੇਡ ਗਤੀਵਿਧੀਆਂ ਨੂੰ ਹੋਰ ਵਧੇਰੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੂਬੇ ਵਿਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੂਜੇ ਪੜਾਅ ਵਿਚ 500 ਤੋਂ ਵਧੇਰੇ ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਵਿਚੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ 6 ਪੇਂਡੂ ਖੇਡ ਮੈਦਾਨ ਸ਼ਾਮਿਲ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਨਲੀਨੀ ਦੇ ਆਧੁਨਿਕ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਪਲਬਧਤਾ ਨਾਲ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਲਈ ਬਿਹਤਰ ਮਾਹੌਲ ਮਿਲੇਗਾ ਅਤੇ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ। ਵਿਧਾਇਕ ਰਾਏ ਨੇ ਕਿਹਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖੇੜਾ, ਚਨਾਰਥਲ ਖ਼ੁਰਦ, ਲਟੌਰ, ਮੂਲੇਪੁਰ, ਨਬੀਪੁਰ ਵਿਖੇ ਵੀ ਆਧੁਨਿਕ ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿਚ ਫੁੱਟਬਾਲ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਬੱਚਿਆਂ ਲਈ ਝੂਲੇ ਤੇ ਹੋਰ ਸਹੂਲਤਾਂ ਵੀ ਉਪਲਬਧ ਹਨ। ਵਿਧਾਇਕ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਲਾਭ ਬੱਚਿਆਂ ਅਤੇ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗ ਵੀ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਲੈ ਸਕਣਗੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਪਿੰਡ ਮਾਨਪੁਰ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਕੌਂਸਲਰ ਦਵਿੰਦਰ ਕੌਰ ਤੇ ਵਾਰਡ ਵਾਸੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।