27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ

ਪਟਿਆਲਾ, 26 ਅਗਸਤ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਸ਼ਤਰੰਜ ਦੇ ਮੁਕਾਬਲੇ ਸਕੂਲ ਆਫ ਐਮੀਨੈਂਸ ਫੀਲਖਾਨਾ ਵਿਖੇ ਕਰਵਾਏ ਗਏ। ਅੰਡਰ-14 ਲੜਕਿਆ ਦੇ ਮੁਕਾਬਲਿਆਂ ਵਿਚ ਪਟਿ-3 ਜੋਨ ਨੇ ਪਹਿਲਾ, ਪਟਿ-2 ਜੋਨ ਨੇ ਦੂਜਾ,ਭਾਦਸੋਂ ਜੋਨ ਨੇ ਤੀਜਾ, ਅੰਡਰ-17 ਦੇ ਮੁਕਾਬਲਿਆਂ ਵਿਚ ਪਟਿ-1 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ,ਪਟਿ-2 ਜੋਨ ਨੇ ਤੀਜਾ, ਅੰਡਰ-19 ਦੇ ਮੁਕਾਬਲਿਆਂ ਵਿਚ ਪਟਿ-1 ਜੋਨ ਨੇ ਪਹਿਲਾ, ਪਟਿ-2 ਜੋਨ ਨੇ ਦੂਜਾ ਅਤੇ ਨਾਭਾ ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ- ਪ੍ਰੋ. ਸਤਨਾਮ ਕੌਰ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।