27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਸਕੂਲ ਖੇਡਾਂ ’ਚ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਨਵਾਬ ਸ਼ੇਰ ਮੁਹੰਮਦ ਖ਼ਾਨ ਸਟੇਡੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਰਹੇ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਜਥੇ.

ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਬਲਜਿੰਦਰ ਸਿੰਘ)-ਨਵਾਬ ਸ਼ੇਰ ਮੁਹੰਮਦ ਖ਼ਾਨ ਸਟੇਡੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਰਹੇ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਜਥੇ. ਮੁਕਾਰੋਂਪੁਰ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਹੌਸਲਾ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਵੀ ਉੱਤਮ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਮੈਦਾਨ ਵਿਚ ਪੂਰੀ ਇਮਾਨਦਾਰੀ, ਮਿਹਨਤ ਅਤੇ ਖੇਡ ਭਾਵਨਾ ਨਾਲ ਪ੍ਰਦਰਸ਼ਨ ਕਰਨਾ ਹੀ ਅਸਲ ਜਿੱਤ ਹੈ। ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਡ ਪ੍ਰਬੰਧਕਾਂ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ ਹੈ। ਇਸ ਮੌਕੇ ਜਸਵੀਰ ਸਿੰਘ ਡੀ.ਐੱਮ. ਸਪੋਰਟਸ ਵਿਭਾਗ , ਜਗਦੀਪ ਸਿੰਘ, ਰਮਨਪ੍ਰੀਤ ਸਿੰਘ ਕੈਂਥ, ਗਗਨਪ੍ਰੀਤ ਸਿੰਘ, ਗੁਰਮੀਤ ਸਿੰਘ ਟੌਹੜਾ, ਬਲਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਸੰਗੋਵਾਲ, ਸੁਖਬੀਰ ਸਿੰਘ ਲਟੌਰ, ਫਰੋਰ, ਰਣਬੀਰ ਸਿੰਘ, ਰੂਪਪ੍ਰੀਤ ਕੌਰ ਅਤੇ ਪਰਮਜੀਤ ਕੌਰ ਸਮੇਤ ਹੋਰ ਪ੍ਰਬੰਧਕ ਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਵਲੋਂ ਬਡਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਬੂਟੇ ਲਗਾਏ ਅਗਲੀ ਖ਼ਬਰ ‘ ਸ਼ੇਰ ਦਾ ਲਾਇਨ’ ਗੀਤ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।