ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਮੰਡੀ ਗੋਬਿੰਦਗੜ੍ਹ, 27 ਅਗਸਤ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ’ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 29 ਅਗਸਤ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ।
ਅਜੀਤ ਡੈਸਕ
28-08-2026