28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅਮਲੋਹ, 27 ਅਗਸਤ (ਕੇਵਲ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਬਾਬਾ ਨਾਥਾ ਸਿੰਘ ਜੀ ਕਪੂਰਗੜ੍ਹ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਹੁਕਮਾਂ ਅਨੁਸਾਰ ਇਹ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।

ਅਜੀਤ ਡੈਸਕ 28-08-2026
ਅਮਲੋਹ, 27 ਅਗਸਤ (ਕੇਵਲ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਬਾਬਾ ਨਾਥਾ ਸਿੰਘ ਜੀ ਕਪੂਰਗੜ੍ਹ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਹੁਕਮਾਂ ਅਨੁਸਾਰ ਇਹ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਨਗਰਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।