28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ‘ਆਪ’ ਸਰਕਾਰ ਨੂੰ ਵਿਧਾਨ ਸਭਾ ਚੋਣਾਂ ’ਚ ਲੋਕ ਕਰਾਰਾ ਜਵਾਬ ਦੇਣਗੇ-ਨਾਗਰਾ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਮਹਾਂ ਹੜਤਾਲ ਦੇ ਦਿੱਤੇ ਸੱਦੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਕਥਿਤ ਸ਼ੋਸ਼ਣ ਦੇ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਕਿਉਂਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਮਹਾਂ ਹੜਤਾਲ ਦੇ ਦਿੱਤੇ ਸੱਦੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਕਥਿਤ ਸ਼ੋਸ਼ਣ ਦੇ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਕਿਉਂਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਦਾ ਜਵਾਬ ਮੁਲਾਜ਼ਮ ਵਰਗ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਾਲ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਦਿੱਤਾ ਜਾਵੇਗਾ ਅਤੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਪਣਾ ਫ਼ੈਸਲਾ ਸੁਣਾਉਣਗੇ। ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਨ੍ਹਾਂ ਮੁਲਾਜ਼ਮਾਂ ਅਤੇ ਲੋਕਾਂ ਨੇ ਸਰਕਾਰ ਬਣਨ ਸਮੇਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ, ਅੱਜ ਉਹੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮ ਵਰਗ ਨੇ ਹੁਣ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦਾ ਮਨ ਬਣਾ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਸਿਆਸੀ ਜਵਾਬ ਦਿੱਤਾ ਜਾਵੇਗਾ। ਸਾਬਕਾ ਵਿਧਾਇਕ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸੱਤਾ ਵਿਚ ਆਏ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਨਾਗਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਗੱਲਬਾਤ ਰਾਹੀਂ ਉਨ੍ਹਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਪੂਰਾ ਕਰਨ ਲਈ ਕਦਮ ਚੁੱਕੇ ਜਾਣਗੇ। ਇਸ ਮੌਕੇ ’ਤੇ ਜ਼ਿਲ੍ਹਾ ਸੁਰਿੰਦਰ ਸਿੰਘ ਰਾਮਗੜ੍ਹ, ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਅਮਰੀਕ ਸਿੰਘ, ਡਾ. ਨਰੇਸ਼ ਚੌਹਾਨ, ਮਾਸਟਰ ਰਵਿੰਦਰ ਸਿੰਘ, ਨਾਜ਼ਰ ਸਿੰਘ, ਅਸ਼ੋਕ ਗੌਤਮ, ਰਾਜਵੀਰ ਸਿੰਘ ਗੁਣੀਆ ਮਾਜਰਾ, ਕ੍ਰਿਸ਼ਨ ਵਧਵਾ, ਨੱਥੂ ਰਾਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਖੇਲੋ ਇੰਡੀਆ ਸੰਵਾਦ ‘ਖੇਡ ਦੀ ਗੱਲ ਪੀ.ਐੱਮ. ਮੋਦੀ ਦੇ ਨਾਲ’ ਦਾ ਆਯੋਜਨ ਅਗਲੀ ਖ਼ਬਰ ਬੱਚਿਆਂ ਲਈ ਮੁਫ਼ਤ ਉੱਚ ਸਿੱਖਿਆ ਤੇ ਵੱਡੀਆਂ ਸੰਸਥਾਵਾਂ ’ਚ 50 ਫ਼ੀਸਦੀ ਸੀਟਾਂ ਰਾਖਵੀਂਆਂ ਕਰਨ ਦਾ ਐਲਾਨ ਸ਼ਲਾਘਾਯੋਗ-ਰਿਆ, ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।