28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਰਲਡ ਯੂਨੀਵਰਸਿਟੀ ਵਿਖੇ ਖੇਲੋ ਇੰਡੀਆ ਸੰਵਾਦ ‘ਖੇਡ ਦੀ ਗੱਲ ਪੀ.ਐੱਮ. ਮੋਦੀ ਦੇ ਨਾਲ’ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਰਾਸ਼ਟਰੀ ਖੇਡ ਦਿਵਸ ਮੌਕੇ ’ਤੇ ਕੈਟਾਗਰੀ ‘ਏ’ ਸੰਸਥਾਵਾਂ ਦੇ ਅਧੀਨ ਰਾਸ਼ਟਰੀ ਪੱਧਰ ’ਤੇ ਖੇਲੋ ਇੰਡੀਆ ਸੰਵਾਦ-‘ਖੇਡ ਦੀ ਗੱਲ ਪੀ. ਐੱਮ.

ਅੰਤਰਰਾਸ਼ਟਰੀ ਅਥਲੀਟ ਅਰਪਿਤ ਸਾਂਗਵਾਨ ਨੂੰ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ, ਡਾ. ਹਰਨੀਤ ਬਿਲਿੰਗ, ਡਾ. ਵਰਿੰਦਰ ਸਿੰਘ ਭੁੱਲਰ ਅਤੇ ਹੋਰ ਪਤਵੰਤੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਰਾਸ਼ਟਰੀ ਖੇਡ ਦਿਵਸ ਮੌਕੇ ’ਤੇ ਕੈਟਾਗਰੀ ‘ਏ’ ਸੰਸਥਾਵਾਂ ਦੇ ਅਧੀਨ ਰਾਸ਼ਟਰੀ ਪੱਧਰ ’ਤੇ ਖੇਲੋ ਇੰਡੀਆ ਸੰਵਾਦ-‘ਖੇਡ ਦੀ ਗੱਲ ਪੀ.ਐੱਮ. ਮੋਦੀ ਦੇ ਨਾਲ’ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਖੇਡਾਂ, ਤੰਦਰੁਸਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਪਰਿਤ ਪਾਲ ਸਿੰਘ ਨੇ ਨੌਜਵਾਨਾਂ ਦੇ ਵਿਅਕਤੀਤਵ ਅਤੇ ਚਰਿੱਤਰ ਨਿਰਮਾਣ ਵਿਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਲੀਡਰਸ਼ਿਪ, ਟੀਮ ਭਾਵਨਾ, ਦ੍ਰਿੜ੍ਹਤਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤੀ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੂਨੀਵਰਸਿਟੀ, ਐੱਮ.ਵਾਈ. ਭਾਰਤ ਵਲੰਟੀਅਰਾਂ ਅਤੇ ਐੱਨ.ਐੱਸ.ਐੱਸ. ਟੀਮ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਹਰਨੀਤ ਬਿਲਿੰਗ ਪ੍ਰੋਗਰਾਮ ਕੋਆਰਡੀਨੇਟਰ, ਐੱਨ.ਐੱਸ.ਐੱਸ. ਵਲੋਂ ਪ੍ਰੋਗਰਾਮ ਤੇ ਯੁਵਾ ਭਾਗੀਦਾਰੀ ਨਾਲ ਸਬੰਧਿਤ ਗਤੀਵਿਧੀਆਂ ਦਾ ਸਮੁੱਚਾ ਸੰਚਾਲਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਅਤੇ ਸੰਵਾਦ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਗਈ। ਉਨ੍ਹਾਂ ਨੇ ਖੇਡਾਂ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਅੰਤਰਰਾਸ਼ਟਰੀ ਰਗਬੀ ਖਿਡਾਰੀ ਅੰਮ੍ਰਿਤ ਪਾਲ ਅਤੇ ਅੰਤਰਰਾਸ਼ਟਰੀ ਐਥਲੀਟ ਅਰਪਿਤ ਸਾਂਗਵਾਨ ਨੂੰ ਖੇਡ ਖੇਤਰ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਉਪਲਬਧੀਆਂ ਨੇ ਹਾਜ਼ਰ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਸਮਰਪਣ ਅਤੇ ਦ੍ਰਿੜ੍ਹਤਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਭਾਰਤ ਯੁਵਾ ਸੰਵਾਦ ਕਰਵਾਇਆ ਗਿਆ, ਜਿਸ ਵਿਚ ਐੱਮ.ਵਾਈ. ਭਾਰਤ ਵਲੰਟੀਅਰਾਂ ਨੇ ਖੇਡਾਂ ਵਿਚ ਯੁਵਾ ਭਾਗੀਦਾਰੀ ਵਧਾਉਣ, ਖੇਡ ਸਹੂਲਤਾਂ ਤੱਕ ਪਹੁੰਚ ਸੁਖਾਲੀ ਬਣਾਉਣ, ਤੰਦਰੁਸਤੀ ਨੂੰ ਉਤਸ਼ਾਹਿਤ ਕਰਨ, ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਨੌਜਵਾਨ ਖਿਡਾਰੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਡਾ. ਸੁਮਨ ਪ੍ਰੀਤ ਕੌਰ, ਡਾ. ਰਮਨਦੀਪ ਕੌਰ, ਡਾ. ਮੋਨਿਕਾ ਐਰੀ, ਪ੍ਰੋਗਰਾਮ ਅਫ਼ਸਰ, ਕਾਰਤਿਕ ਸਿੰਗਲਾ ਜ਼ਿਲ੍ਹਾ ਯੁਵਾ ਅਧਿਕਾਰੀ, ਸੁਪ੍ਰੀਆ ਦੀਆ, ਜ਼ਿਲ੍ਹਾ ਸੂਚਨਾ ਅਧਿਕਾਰੀ ਸਮੇਤ ਅਧਿਆਪਕਾਂ, ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਐੱਮ.ਵਾਈ. ਭਾਰਤ ਵਲੰਟੀਅਰਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਮਹਿੰਗਾਈ ਖ਼ਿਲਾਫ਼ ਰੋਸ ਮੁਜ਼ਾਹਰਾ 31 ਨੂੰ ਅਗਲੀ ਖ਼ਬਰ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ‘ਆਪ’ ਸਰਕਾਰ ਨੂੰ ਵਿਧਾਨ ਸਭਾ ਚੋਣਾਂ ’ਚ ਲੋਕ ਕਰਾਰਾ ਜਵਾਬ ਦੇਣਗੇ-ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।