29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਾ. ਬੀ. ਆਰ ਅੰਬੇਡਕਰ ਮਿਸ਼ਨ ਸੁਸਾਇਟੀ ਖਮਾਣੋਂ ਵਲੋਂ 17ਵੀਂ ਪੁਸਤਕ ਪ੍ਰਤੀਯੋਗਤਾ ਕੱਲ੍ਹ

ਖਮਾਣੋਂ, 28 ਅਗਸਤ (ਮਨਮੋਹਣ ਸਿੰਘ ਕਲੇਰ)-ਭਾਰਤੀ ਸੰਵਿਧਾਨ ਨਿਰਮਾਤਾ ਗਿਆਨ ਦੇ ਪ੍ਰਤੀਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਪ੍ਰਾਪਤੀਆਂ ਤੇ ਫ਼ਲਸਫ਼ੇ ਨੂੰ ਸਮਰਪਿਤ ਪ੍ਰਬੰਧ ਭਾਰਤ ਫਾਉਂਡੇਸ਼ਨ ਦੇ ਸਹਿਯੋਗ ਨਾਲ 17ਵੀਂ ਪੁਸਤਕ ਪ੍ਰਤੀਯੋਗਤਾ ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਕਲਾਂ ਵਿਖੇ 30 ਅਗਸਤ ਨੂੰ ਸਵੇਰ ਦੇ 10 ਤੋਂ 11 ਵਜੇ ਤੱਕ ਕਰਵਾਈ ਜਾ ਰਹੀ ਹੈ। ਇਹ ਪ੍ਰਤੀਯੋਗਤਾ ਤਿੰਨ ਵਰਗਾਂ ਵਿਚ ਹੈ।

ਅਜੀਤ ਡੈਸਕ 29-08-2026
ਖਮਾਣੋਂ, 28 ਅਗਸਤ (ਮਨਮੋਹਣ ਸਿੰਘ ਕਲੇਰ)-ਭਾਰਤੀ ਸੰਵਿਧਾਨ ਨਿਰਮਾਤਾ ਗਿਆਨ ਦੇ ਪ੍ਰਤੀਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਪ੍ਰਾਪਤੀਆਂ ਤੇ ਫ਼ਲਸਫ਼ੇ ਨੂੰ ਸਮਰਪਿਤ ਪ੍ਰਬੰਧ ਭਾਰਤ ਫਾਉਂਡੇਸ਼ਨ ਦੇ ਸਹਿਯੋਗ ਨਾਲ 17ਵੀਂ ਪੁਸਤਕ ਪ੍ਰਤੀਯੋਗਤਾ ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਕਲਾਂ ਵਿਖੇ 30 ਅਗਸਤ ਨੂੰ ਸਵੇਰ ਦੇ 10 ਤੋਂ 11 ਵਜੇ ਤੱਕ ਕਰਵਾਈ ਜਾ ਰਹੀ ਹੈ। ਇਹ ਪ੍ਰਤੀਯੋਗਤਾ ਤਿੰਨ ਵਰਗਾਂ ਵਿਚ ਹੈ। ਪਹਿਲੇ ਵਰਗ ਵਿਚ ਛੇਵੀਂ ਤੋਂ ਅੱਠਵੀਂ ਜਮਾਤ, ਦੂਜੇ ਵਰਗ ਵਿਚ ਨੌਵੀਂ ਤੋਂ ਬਾਰ੍ਹਵੀਂ ਅਤੇ ਤੀਜੇ ਵਰਗ ਵਿਚ ਬਾਰ੍ਹਵੀਂ ਅਤੇ ਪੜ੍ਹਾਈ ਦੀ ਕੋਈ ਸੀਮਾ ਨਹੀਂ ਉਮਰ ਸੀਮਾ 40 ਸਾਲ ਹੈ। ਇਸ ਪ੍ਰਤੀਯੋਗਤਾ ਵਿਚ ਮੈਰਿਟ ਅਨੁਸਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਨਕਦ ਇਨਾਮ ਰਾਸ਼ੀ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਸੁਸਾਇਟੀ ਦੇ ਮੀਤ ਪ੍ਰਧਾਨ ਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਜੇ. ਈ. ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਗਵੰਤ ਮਾਨ ’ਤੇ ਜਿਨ੍ਹਾਂ ਮੁਲਾਜ਼ਮਾਂ ਨੇ ਫੁੱਲ ਵਰਸਾਏ, ਉਹੀ ਹੁਣ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ-ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।