29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖ਼ੁਸ਼ੀ ਦੇ ਮੌਕੇ ਬੂਟੇ ਲਗਾਉਣ ਨੂੰ ਪਹਿਲ ਦੇਣ ਲੋਕ-ਦਰਸ਼ਨ ਸਿੰਘ ਚੀਮਾ

ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਅਮਲੋਹ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਤੇ ਆਪਸੀ ਸਾਂਝ ਦਾ ਪ੍ਰਤੀਕ ਹੈ, ਜਿਸ ਨੂੰ ਵਾਤਾਵਰਨ ਦੀ ਸੰਭਾਲ ਨਾਲ ਜੋੜਦਿਆਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਅਜੀਤ ਡੈਸਕ 29-08-2026
ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਅਮਲੋਹ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਤੇ ਆਪਸੀ ਸਾਂਝ ਦਾ ਪ੍ਰਤੀਕ ਹੈ, ਜਿਸ ਨੂੰ ਵਾਤਾਵਰਨ ਦੀ ਸੰਭਾਲ ਨਾਲ ਜੋੜਦਿਆਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਮਲੋਹ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਤਿਉਹਾਰਾਂ, ਖ਼ੁਸ਼ੀ ਦੇ ਮੌਕਿਆਂ ਤੇ ਆਪਣੇ ਵਿਸ਼ੇਸ਼ ਦਿਨਾਂ ’ਤੇ ਬੂਟੇ ਲਗਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ, ਮੋਨੀ ਪੰਡਿਤ, ਸਰਪੰਚ ਪਰਮਿੰਦਰ ਸਿੰਘ ਖਨਿਆਣ, ਬਲਕਾਰ ਸਿੰਘ ਬਰੌਂਗਾ, ਪਰਮਜੀਤ ਸਿੰਘ ਗਿੱਲ, ਸੰਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਮੁਕਤੀ ਕੇਂਦਰ ’ਚ ਦਾਖਲ ਮਰੀਜ਼ਾਂ ਨੇ ਰੱਖੜੀ ਕਾਰਡ ਬਣਾਏ-ਡਾ. ਸਨਪ੍ਰੀਤ ਕੌਰ ਅਗਲੀ ਖ਼ਬਰ ਜੀ. ਪੀ. ਐਸ. ਦੇ ਵਿਦਿਆਰਥੀਆਂ ਵਲੋਂ ਅੰਤਰ-ਸਕੂਲ ਵੈਦਿਕ ਭਾਸ਼ਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।