30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਤੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਨਜ਼ਦੀਕੀ ਪਿੰਡ ਫਾਟਕ ਮਾਜਰੀ ਵਿਖੇ ਸਰਪੰਚ ਬੀਬੀ ਬਲਜੀਤ ਕੌਰ ਦੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਤੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਨਜ਼ਦੀਕੀ ਪਿੰਡ ਫਾਟਕ ਮਾਜਰੀ ਵਿਖੇ ਸਰਪੰਚ ਬੀਬੀ ਬਲਜੀਤ ਕੌਰ ਦੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਵਿਚ ਵੱਡੇ ਪਾਰਕਾਂ, ਖੇਡ ਗਰਾਊਂਡਾਂ ਤੇ ਨੌਜਵਾਨਾਂ ਲਈ ਜ਼ਿੰਮਾ ਆਦਿ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ, ਜਿਸ ਦੁਆਰਾ ਕਿ ਲਗਾਤਾਰ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਬਿਨ੍ਹਾ ਭ੍ਰਿਸ਼ਟਾਚਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ ਵਿਚ ਨੌਜਵਾਨ ਨੌਕਰੀਆਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ‘ਆਪ’ ਸਰਕਾਰ ਵਲੋਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਵੀ ਪੂਰਾ ਕੀਤਾ ਜਾ ਚੁੱਕਾ ਹੈ, ਜਿਸ ਵਿਚ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ ਜਮ੍ਹਾ ਰਾਸ਼ੀ ਆਉਣਾ, ਮੈਡੀਕਲ ਸਹੂਲਤਾਂ ਤੇ ਸਿੱਖਿਆ ਦੇ ਖੇਤਰ ਵਿਚ ਵੱਡਾ ਬਦਲਾਅ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਖ਼ੁਸ਼ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ‘ਆਪ’ ਆਗੂਆਂ ਦੁਆਰਾ ਪਿੰਡ ਵਾਸੀਆਂ ਦੀਆ ਸਮੱਸਿਆਵਾਂ ਸੁਣੀਆਂ ਗਈਆਂ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚੈੱਕ ਵੀ ਦਿੱਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਪਣਾ ਵਾਅਦਾ ਪੂਰਾ ਕੀਤਾ-ਢਿੱਲੋਂ ਅਗਲੀ ਖ਼ਬਰ ਗਊ ਸੇਵਾ ਸੰਮਤੀ ਅਮਲੋਹ ਨੇ ਗਊ ਪੂਜਾ ਕਰ ਕੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।