30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਰਹਿੰਦ ਮੰਡੀ ਫਲਾਈਓਵਰ ’ਤੇ ਲੱਗੇ ਬੈਰੀਕੇਡਾਂ ਨੂੰ ਬੇਕਾਬੂ ਟਰੱਕ ਨੇ ਤੋੜਿਆ, ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿਚ ਲਿਆ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਵਲੋਂ ਸਰਹਿੰਦ ਮੰਡੀ ਵੱਲ ਜਾਂਦੇ ਨਵੇਂ ਫਲਾਈਓਵਰ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਲੰਘੀ ਰਾਤ ਇਕ ਬੇਕਾਬੂ ਟਰੱਕ ਚਾਲਕ ਨੇ ਟੱਕਰ ਮਾਰ ਕੇ ਤੋੜ ਦਿੱਤਾ। ਇਹ ਬੈਰੀਕੇਡ ਸਰਹਿੰਦ ਮੰਡੀ ਤੇ ਭੱਟੀ ਚੌਕ ਵੱਲ ਆਉਣ ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਤੇ ਛੋਟੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਰੱਖਣ ਨਾਲ ਚਲਾਉਣ ਲਈ ਲਗਾਏ ਗਏ ਸਨ, ਪਰ ਰਾਤ ਸਮੇਂ ਵਾਪਰੇ ਹਾਦਸੇ ਕਾਰਨ ਸੜਕ ’ਤੇ ਕਾਫ਼ੀ ਸਮਾਂ ਭਾਰੀ ਜਾਮ ਲੱਗਿਆ ਰਿਹਾ, ਜਿਸ ਨਾਲ ਆਮ ਰਾਹਗੀਰਾਂ ਤੇ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।

ਜਾਣਕਾਰੀ ਦਿੰਦੇ ਹੋਏ ਕੌਂਸਲ ਪ੍ਰਧਾਨ ਆਸ਼ਾ ਰਾਣੀ। 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਵਲੋਂ ਸਰਹਿੰਦ ਮੰਡੀ ਵੱਲ ਜਾਂਦੇ ਨਵੇਂ ਫਲਾਈਓਵਰ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਲੰਘੀ ਰਾਤ ਇਕ ਬੇਕਾਬੂ ਟਰੱਕ ਚਾਲਕ ਨੇ ਟੱਕਰ ਮਾਰ ਕੇ ਤੋੜ ਦਿੱਤਾ। ਇਹ ਬੈਰੀਕੇਡ ਸਰਹਿੰਦ ਮੰਡੀ ਤੇ ਭੱਟੀ ਚੌਕ ਵੱਲ ਆਉਣ ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਤੇ ਛੋਟੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਰੱਖਣ ਨਾਲ ਚਲਾਉਣ ਲਈ ਲਗਾਏ ਗਏ ਸਨ, ਪਰ ਰਾਤ ਸਮੇਂ ਵਾਪਰੇ ਹਾਦਸੇ ਕਾਰਨ ਸੜਕ ’ਤੇ ਕਾਫ਼ੀ ਸਮਾਂ ਭਾਰੀ ਜਾਮ ਲੱਗਿਆ ਰਿਹਾ, ਜਿਸ ਨਾਲ ਆਮ ਰਾਹਗੀਰਾਂ ਤੇ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਘਟਨਾ ਦੀ ਜਾਣਕਾਰੀ ਦਿੰਦਿਆਂ ਸਰਹਿੰਦ ਨਗਰ ਕੌਂਸਲ ਦੀ ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਟਰੱਕ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਇਸ ਪੁਲ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਵੱਡੇ ਸਾਈਨ ਬੋਰਡ ਵੀ ਲਗਾਏ ਗਏ ਹਨ, ਪਰ ਉਕਤ ਟਰੱਕ ਚਾਲਕ ਦੁਆਰਾ ਲਾਪ੍ਰਵਾਹੀ ਨਾਲ ਪੁਲ ਤੇ ਲੱਗੇ, ਦੋਵੇਂ ਪਾਸੇ ਦੇ ਬੈਰੀਕੇਡਾਂ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਆਮ ਜਨਤਾ ਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਰੋਡ ’ਤੇ ਲੱਗੇ ਸਾਈਨ ਬੋਰਡਾਂ ਅਤੇ ਨਿਯਮਾਂ ਦੀ ਪੂਰੀ ਪਾਲਣਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਰੂਟ ’ਤੇ ਭਾਰੀ ਵਾਹਨਾਂ ਦਾ ਲੰਘਣਾ ਮਨ੍ਹਾ ਹੈ, ਇਸ ਲਈ ਕੋਈ ਵੀ ਭਾਰੀ ਵਾਹਨ ਇਸ ਮਾਰਗ ’ਤੇ ਨਾ ਲੈ ਕੇ ਆਵੇ।
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਨੇ ਬਾਕਸਿੰਗ ਵਿਚ ਰਚਿਆ ਇਤਿਹਾਸ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।