ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਰਾਹੁਲ ਗਾਂਧੀ ’ਤੇ ਦਰਜ ਮਾਮਲਾ ਤੁਰੰਤ ਰੱਦ ਕਰੇ ਕੇਂਦਰ ਸਰਕਾਰ- ਨਾਗਰਾ
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਕਥਿਤ ਵਿਤਕਰੇ ਤੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਕਾਂਗਰਸੀ ਆਗੂ ਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਉਂਦੇ ਹੋਏ। ਅਜੀਤ ਤਸਵੀਰ
01-09-2026