01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਸ਼ਵ ਯੂਨੀਵਰਸਿਟੀ ਦੇ 200 ਵਲੰਟੀਅਰਾਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਦੂਜੇ ਪੜਾਅ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼ ਅਤੇ ਫੈਕਲਟੀ ਆਫ਼ ਲੈਂਗੂਏਜ ਦੇ ਲਗਪਗ 200 ਐਨ. ਐੱਸ.

ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਦੂਜੇ ਪੜਾਅ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼ ਅਤੇ ਫੈਕਲਟੀ ਆਫ਼ ਲੈਂਗੂਏਜ ਦੇ ਲਗਪਗ 200 ਐਨ. ਐੱਸ. ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਖ਼ਾਲਸਾ ਮਾਰਚ ਵਿਚ ਉਤਸ਼ਾਹਪੂਰਵਕ ਹਿੱਸਾ ਲਿਆ। ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਸ਼ਾਮਿਲ ਹੋਏ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਟਰੱਸਟ ਨੇ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਵਲੋਂ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਣ ਅਤੇ ਅਨੁਸ਼ਾਸਨ, ਸਮਰਪਣ ਤੇ ਸਿੱਖ ਪਰੰਪਰਾਵਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਨ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਸੇਵਾ, ਨਿਮਰਤਾ, ਅਨੁਸ਼ਾਸਨ ਅਤੇ ਸਾਂਝੀ ਜ਼ਿੰਮੇਵਾਰੀ ਵਰਗੇ ਗੁਣਾਂ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਅਜਿਹੇ ਵਿਦਿਆਰਥੀਆਂ ਦਾ ਨਿਰਮਾਣ ਕਰਨਾ ਹੈ, ਜੋ ਅਕਾਦਮਿਕ ਤੌਰ ’ਤੇ ਸਮਰੱਥ ਹੋਣ ਦੇ ਨਾਲ-ਨਾਲ ਸਮਾਜਿਕ ਤੌਰ ’ਤੇ ਜਾਗਰੂਕ ਅਤੇ ਆਪਣੀ ਸਭਿਆਚਾਰਕ, ਅਧਿਆਤਮਿਕ ਵਿਰਾਸਤ ਨਾਲ ਜੁੜੇ ਹੋਣ। ਇਸ ਮੌਕੇ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਇਸ ਮਾਰਚ ਵਿਚ ਸ਼ਮੂਲੀਅਤ ਉਨ੍ਹਾਂ ਦੀ ਮੀਰੀ-ਪੀਰੀ ਦੇ ਆਦਰਸ਼ਾਂ, ਸੇਵਾ, ਅਨੁਸ਼ਾਸਨ, ਏਕਤਾ ਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾ. ਹਰਨੀਤ ਬਿਲਿੰਗ ਐਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਿਹਾਰਕ ਤੇ ਅਨੁਭਵ-ਅਧਾਰਿਤ ਸਿੱਖਿਆ ਦੇ ਕੀਮਤੀ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸੇਵਾ ਦੀ ਭਾਵਨਾ, ਸਮਾਜਿਕ ਜ਼ਿੰਮੇਵਾਰੀ ਤੇ ਭਾਈਚਾਰਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਮਾਤਾ ਗੁਜਰੀ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਗੁ: ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।