ਪ੍ਰਿੰਸੀਪਲ ਸੁਧੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ
ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਸਰਕਾਰੀ ਹਾਈ ਸਮਾਰਟ ਸਕੂਲ ਬਡਵਾਲਾ ਵਿਖੇ ਸਕੂਲ ਪ੍ਰਿੰਸੀਪਲ ਸੁਧੀਰ ਕੁਮਾਰ ਲਈ ਰੱਖੇ ਸਮਾਰੋਹ ਵਿਚ ਉਸ ਸਮੇਂ ਭਾਵੁਕ ਮਾਹੌਲ ਬਣ ਗਿਆ, ਜਦੋਂ ਸਕੂਲ ਪ੍ਰਿੰਸੀਪਲ ਸੁਧੀਰ ਕੁਮਾਰ ਦੀ ਸੇਵਾਮੁਕਤੀ ਮੌਕੇ ਸਕੂਲ ਸਟਾਫ਼ ਵਲੋਂ ਨਿੱਘੀ ਤੇ ਭਾਵੁਕ ਵਿਦਾਇਗੀ ਦਿੱਤੀ ਗਈ। ਸਮਾਗਮ ਵਿਚ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਅਤੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਸਰਕਾਰੀ ਹਾਈ ਸਮਾਰਟ ਸਕੂਲ ਬਡਵਾਲਾ ਵਿਖੇ ਸਕੂਲ ਪ੍ਰਿੰਸੀਪਲ ਸੁਧੀਰ ਕੁਮਾਰ ਲਈ ਰੱਖੇ ਸਮਾਰੋਹ ਵਿਚ ਉਸ ਸਮੇਂ ਭਾਵੁਕ ਮਾਹੌਲ ਬਣ ਗਿਆ, ਜਦੋਂ ਸਕੂਲ ਪ੍ਰਿੰਸੀਪਲ ਸੁਧੀਰ ਕੁਮਾਰ ਦੀ ਸੇਵਾਮੁਕਤੀ ਮੌਕੇ ਸਕੂਲ ਸਟਾਫ਼ ਵਲੋਂ ਨਿੱਘੀ ਤੇ ਭਾਵੁਕ ਵਿਦਾਇਗੀ ਦਿੱਤੀ ਗਈ। ਸਮਾਗਮ ਵਿਚ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਅਤੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਅਧਿਆਪਕ ਅਤੇ ਪ੍ਰਿੰਸੀਪਲ ਵਜੋਂ ਸੁਧੀਰ ਕੁਮਾਰ ਦੇ 36 ਸਾਲਾਂ ਦੀ ਸੇਵਾਵਾਂ ਦੌਰਾਨ ਸਮਰਪਣ ਤੇ ਇਮਾਨਦਾਰੀ ਨਾਲ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਪਾਏ ਅਹਿਮ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਗਮ ਦੌਰਾਨ ਸਕੂਲ ਸਟਾਫ਼ ਤੇ ਰਾਜੇਸ਼ ਸਿੰਗਲਾ ਵਲੋਂ ਸੇਵਾਮੁਕਤ ਪ੍ਰਿੰਸੀਪਲ ਸੁਧੀਰ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਸੰਧਿਆ ਨਾਗਰ ਨੂੰ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਪ੍ਰਿਤਪਾਲ ਸਿੰਘ ਵਲੋਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸਹੂਲਤ ਲਈ ਸਕੂਲ ਨੂੰ ਇਕ ਫ਼ਰਿਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਦੀਆਂ ਲੋੜਾਂ ਅਨੁਸਾਰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸੇਵਾਮੁਕਤ ਪ੍ਰਿੰਸੀਪਲ ਸੁਧੀਰ ਕੁਮਾਰ ਤੇ ਸਮੂਹ ਸਕੂਲ ਸਟਾਫ਼ ਨੇ ਸਾਬਕਾ ਸਰਪੰਚ ਪ੍ਰਿਤਪਾਲ ਸਿੰਘ ਵਲੋਂ ਸਮੇਂ-ਸਮੇਂ ਤੇ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਲਾਲੀ, ਹਰਸ਼ਰਨ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਕੌਰ, ਰਵਿੰਦਰਪਾਲ ਕੌਰ, ਸ਼ਾਲੂ ਸ਼ਰਮਾ, ਸੰਦੀਪ ਕੌਰ, ਕਮਲਜੀਤ ਕੌਰ, ਰਿਤੂ ਰਾਣੀ, ਨੀਸ਼ਾ ਰਾਣੀ ਸਮੇਤ ਸਕੂਲ ਸਟਾਫ਼ ਦੇ ਮੈਂਬਰ ਵੀ ਹਾਜ਼ਰ ਸਨ।