02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਪਣੀਆਂ ਗਰੰਟੀਆਂ ਪੂਰੀਆਂ ਕਰਨ ’ਚ ਨਾਕਾਮ ਰਹੀ ‘ਆਪ’ ਸਰਕਾਰ ਦੇ ਆਗੂ ਪਿੰਡਾਂ ਦੀਆਂ ਸੱਥਾਂ ’ਚ ਹੋਣ ਲੱਗੇ ਸ਼ਰਮਿੰਦਾ- ਨਾਗਰਾ

ਜਖਵਾਲੀ, 1 ਸਤੰਬਰ (ਨਿਰਭੈ ਸਿੰਘ)–ਇਕ ਪਾਸੇ ਆਮ ਆਦਮੀ ਪਾਰਟੀ ਵਲੋਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਅਤੇ ਗਰੰਟੀਆਂ ਪੂਰੀਆਂ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪਾਰਟੀ ਦੇ ਹੀ ਆਗੂਆਂ ਵਲੋਂ ਗਰੰਟੀਆਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਸੱਥਾਂ ਵਿਚ ਸ਼ਰਮਿੰਦਗੀ ਮਹਿਸੂਸ ਕਰਦੇ ਹੋਏ ਲੋਕਾਂ ਤੋਂ ਮੁਆਫ਼ੀਆਂ ਮੰਗੀਆਂ ਜਾ ਰਹੀਆਂ ਹਨ। ਇਹ ਗੱਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਮੂਲੇਪੁਰ ਵਿਖੇ ਬਿਜਲੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਪਿੰਡ ਮੂਲੇਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ : ਨਿਰਭੈ ਸਿੰਘ 02-09-2026
ਜਖਵਾਲੀ, 1 ਸਤੰਬਰ (ਨਿਰਭੈ ਸਿੰਘ)–ਇਕ ਪਾਸੇ ਆਮ ਆਦਮੀ ਪਾਰਟੀ ਵਲੋਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਅਤੇ ਗਰੰਟੀਆਂ ਪੂਰੀਆਂ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪਾਰਟੀ ਦੇ ਹੀ ਆਗੂਆਂ ਵਲੋਂ ਗਰੰਟੀਆਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਸੱਥਾਂ ਵਿਚ ਸ਼ਰਮਿੰਦਗੀ ਮਹਿਸੂਸ ਕਰਦੇ ਹੋਏ ਲੋਕਾਂ ਤੋਂ ਮੁਆਫ਼ੀਆਂ ਮੰਗੀਆਂ ਜਾ ਰਹੀਆਂ ਹਨ। ਇਹ ਗੱਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਮੂਲੇਪੁਰ ਵਿਖੇ ਬਿਜਲੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਨਾਲ-ਨਾਲ ਬਿਜਲੀ ਸਰਪਲੱਸ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਕਈ ਇਲਾਕਿਆਂ ਵਿਚ ਕਿਸਾਨਾਂ ਨੂੰ ਤਿੰਨ ਤੋਂ ਪੰਜ ਘੰਟੇ ਬਿਜਲੀ ਵੀ ਮੁਸ਼ਕਿਲ ਨਾਲ ਮਿਲ ਰਹੀ ਹੈ ਅਤੇ ਬਾਕੀ ਸਮੇਂ ਲਗਾਤਾਰ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਵਲੋਂ ਜਦੋਂ ਇਸ ਸਮੱਸਿਆ ਨੂੰ ਲੈ ਕੇ ਸਰਕਾਰੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਰੋਜ਼ਾਨਾਂ ਨਵਾਂ ਭਰੋਸਾ ਦੇ ਕੇ ਮਾਮਲਾ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਬਾਹਰ ਕਰਨ ਦੀ ਗਰੰਟੀ ਲੈ ਲਈ ਹੈ। ਨਾਗਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੂਲੇਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਬਿਜਲੀ ਦੀ ਸਮੱਸਿਆ ਦਾ ਤੁਰੰਤ ਅਤੇ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਉਹ ਲੋਕਾਂ ਦੇ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਗੁਰਭੇਜ ਸਿੰਘ ਰਾਏ, ਹਰਿੰਦਰ ਸਿੰਘ ਮੂਲੇਪੁਰ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਅਵਤਾਰ ਸਿੰਘ ਅਮਰਗੜ੍ਹ, ਸਹਿਕਾਰੀ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਏ, ਧਰਮਿੰਦਰ ਸਿੰਘ ਗੋਰਖਾ, ਯੂਥ ਦੇ ਬਲਾਕ ਪ੍ਰਧਾਨ ਹਰਮਨ ਸਿੰਘ ਸਿੱਧੂ ਤੇ ਹਰਦੀਪ ਸਿੰਘ ਹੈਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਵਿਦਿਆਰਥੀਆਂ ਨਾਲ ਖਾਧਾ ਮਿਡ-ਡੇ-ਮੀਲ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀਆਂ ਬਾਸਕਿਟਬਾਲ ਟੀਮਾਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਛਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।