02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਥਾਪਨਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ 19ਵੇਂ ਸਥਾਪਨਾ ਦਿਹਾੜੇ ਮੌਕੇ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਗੁਰਮਤਿ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਯੂਨੀਵਰਸਿਟੀ ਦੀ ਚੜ੍ਹਦੀ ਕਲਾ, ਸਟਾਫ਼ ਤੇ ਵਿਦਿਆਰਥੀਆਂ ਦੀ ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ 19ਵੇਂ ਸਥਾਪਨਾ ਦਿਹਾੜੇ ਮੌਕੇ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਗੁਰਮਤਿ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਯੂਨੀਵਰਸਿਟੀ ਦੀ ਚੜ੍ਹਦੀ ਕਲਾ, ਸਟਾਫ਼ ਤੇ ਵਿਦਿਆਰਥੀਆਂ ਦੀ ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਿਰਨਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਤੇ ਵਿਭਾਗ ਵਲੋਂ ਕੀਰਤਨ ਤੇ ਕਵੀਸ਼ਰੀ ਅਤੇ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੀ ਕੀਰਤਨ ਕੀਤਾ ਗਿਆ। ਪ੍ਰੋ. ਅਮਰੀਕ ਸਿੰਘ ਆਹਲੂਵਾਲੀਆ ਸਾਬਕਾ ਉਪ ਕੁਲਪਤੀ ਇਟਰਨਲ ਯੂਨੀਵਰਸਿਟੀ ਨੇ ਅਕਾਦਮਿਕ ਅਤੇ ਖੋਜ ਉੱਚਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਯੂਨੀਵਰਸਿਟੀ ਨੂੰ ਉੱਚ ਇਖ਼ਲਾਕੀ ਮਿਆਰਾਂ ਦੀ ਪਾਲਣਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦਰਸ਼ਾਂ ਨੂੰ ਜੀਵਨ ਵਿਚ ਧਾਰਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਯੂਨੀਵਰਸਿਟੀ ਦੀਆਂ ਅਕਾਦਮਿਕ, ਸਹਿ-ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀ ਕੌਮਾਂਤਰੀ ਪੱਧਰ ’ਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰ ਰਹੇ ਹਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਇਹ ਨਵੇਂ ਅਕਾਦਮਿਕ ਸਾਲ 2026-27 ਦਾ ਪਹਿਲਾ ਸਮਾਗਮ ਹੈ, ਜਿਸ ਵਿਚ ਵਿਦਿਆਰਥੀਆਂ ਵਲੋਂ ਛਬੀਲ, ਲੰਗਰ ਅਤੇ ਹੋਰ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਹਰਪਾਲ ਸਿੰਘ ਭਾਟੀਆ ਸਕੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਯਾਦਗਾਰੀ ਟਰੱਸਟ, ਐਡਵੋਕੇਟ ਅਮਰਦੀਪ ਸਿੰਘ ਧਰਨੀ ਮੈਂਬਰ ਟਰੱਸਟ, ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ, ਡੀਨ ਖੋਜ ਪ੍ਰੋ. ਨਵਦੀਪ ਕੌਰ, ਡਾਇਰੈਕਟਰ ਆਈਕਿਊਏਸੀ ਡਾ. ਅੰਕਦੀਪ ਕੌਰ ਅਟਵਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਅਨ ਫੈਕਲਟੀ ਦੇ ਡੀਨ ਡਾ. ਹਰਦੇਵ ਸਿੰਘ ਅਤੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਤੋਂ ਇਲਾਵਾ ਸਮੂਹ ਵਿਦਿਆਰਥੀ, ਅਧਿਆਪਕ ਸਾਹਿਬਾਨ, ਗੈਰ-ਅਧਿਆਪਨ ਸਟਾਫ਼ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਨੇ ਸਲੋਗਨ ਲੇਖਕ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ‘ਟੀਮ ਸਾਊ’ ਨੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।