ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਸਰਹਿੰਦ ਰੇਲਵੇ ਸਟੇਸ਼ਨ ਤੋਂ 300 ਸ਼ਰਧਾਲੂਆਂ ਦੇ ਜਥੇ ਨੂੰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਝੰਡੀ ਵਿਖਾ ਕੀਤਾ ਰਵਾਨਾ
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦੇ 365ਵੇਂ ਜਨਮ ਦਿਹਾੜੇ ਮੌਕੇ 27ਵੇਂ ਚੇਤਨਾ ਮਾਰਚ ਨੂੰ ਸਮਰਪਿਤ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ 300 ਸ਼ਰਧਾਲੂਆਂ ਦੇ ਜਥੇ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਅਤੇ ਸ਼ੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਮੋਹਣ ਸਿੰਘ ਚੁੰਨੀ ਖ਼ੁਰਦ ਵਲੋਂ ਬੀਤੀ ਰਾਤ ਰੇਲਵੇ ਸਟੇਸ਼ਨ ਸਰਹਿੰਦ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦੇ 365ਵੇਂ ਜਨਮ ਦਿਹਾੜੇ ਮੌਕੇ 27ਵੇਂ ਚੇਤਨਾ ਮਾਰਚ ਨੂੰ ਸਮਰਪਿਤ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ 300 ਸ਼ਰਧਾਲੂਆਂ ਦੇ ਜਥੇ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਅਤੇ ਸ਼ੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਮੋਹਣ ਸਿੰਘ ਚੁੰਨੀ ਖ਼ੁਰਦ ਵਲੋਂ ਬੀਤੀ ਰਾਤ ਰੇਲਵੇ ਸਟੇਸ਼ਨ ਸਰਹਿੰਦ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਹਰਬੰਸ ਲਾਲ ਨੇ ਸਮੁੱਚੀਆਂ ਸੰਗਤਾਂ ਨੂੰ ਭਾਈ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਸੁਖਦ ਯਾਤਰਾ ਲਈ ਕਾਮਨਾ ਕੀਤੀ। ਇਸ ਮੌਕੇ ’ਤੇ ਮੋਹਨ ਸਿੰਘ ਚੁੰਨੀ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਇਹ ਜਥਾ 27ਵੇਂ ਚੇਤਨਾ ਮਾਰਚ ਵਿਚ ਸ਼ਮੂਲੀਅਤ ਕਰਨ ਮਗਰੋਂ 6 ਸਤੰਬਰ ਨੂੰ ਵਾਪਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਗੁਰ ਬਖਸ਼ੀਸ਼ ਸਿੰਘ ਪਟਿਆਲਾ, ਸਤਵੀਰ ਸਿੰਘ ਖੰਨਾ, ਰਘਵੀਰ ਸਿੰਘ ਬਡਲਾ, ਪਰਮਜੀਤ ਸਿੰਘ ਨਾਭਾ, ਐਡਵੋਕੇਟ ਕਮਲਜੀਤ ਸਿੰਘ ਮੱਟੂ, ਗੁਰਮੀਤ ਸਿੰਘ ਕੱਜਲਮਾਜਰਾ, ਬਲਦੇਵ ਸਿੰਘ ਚੌਰਵਾਲਾ, ਜਗਵੀਰ ਸਿੰਘ ਤਰਖੇੜੀ, ਰਣਜੀਤ ਸਿੰਘ ਝਾਂਮਪੁਰ, ਨਵਦੀਪ ਸਿੰਘ ਚੁੰਨੀ ਖ਼ੁਰਦ, ਭੁਪਿੰਦਰ ਸਿੰਘ ਖੰਨਾ , ਗੁਰਮੇਲ ਸਿੰਘ ਅਮਲੋਹ, ਗੁਰਦਿੱਤ ਸਿੰਘ, ਜਸਵੰਤ ਸਿੰਘ, ਸੁਨੀਤਾ ਰਾਣੀ, ਜਸਵੀਰ ਕੌਰ, ਮਨਦੀਪ ਕੌਰ, ਦਲਜੀਤ ਕੌਰ, ਕੁਲਦੀਪ ਕੌਰ, ਰਣਧੀਰ ਕੌਰ, ਮਨਜੀਤ ਕੌਰ, ਗੁਰਮੇਲ ਸਿੰਘ ਪਤਾਰਸੀ, ਸੁਖਵੀਰ ਸਿੰਘ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।