02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਦੇਸ਼ ਭਗਤ ਯੂਨੀਵਰਸਿਟੀ ਵਲੋਂ ਨੇਪਾਲੀ ਵਿਦਿਆਰਥੀਆਂ ਲਈ ‘ਨੇਪਾਲ ਸਹਿਯੋਗ ਵਜ਼ੀਫ਼ਾ-2026’ ਦਾ ਐਲਾਨ

ਅਮਲੋਹ, 1 ਸਤੰਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਨੇ ਨੇਪਾਲ ਦੇ ਵਿਦਿਆਰਥੀਆਂ ਦੀ ਸਹਾਇਤਾ ਲਈ ‘ਡੀ. ਬੀ.

ਅਜੀਤ ਡੈਸਕ 02-09-2026
ਅਮਲੋਹ, 1 ਸਤੰਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਨੇ ਨੇਪਾਲ ਦੇ ਵਿਦਿਆਰਥੀਆਂ ਦੀ ਸਹਾਇਤਾ ਲਈ ‘ਡੀ.ਬੀ.ਯੂ–ਨੇਪਾਲ ਸਹਿਯੋਗ ਵਜ਼ੀਫ਼ਾ 2026’ ਦਾ ਐਲਾਨ ਕੀਤਾ ਹੈ। ਇਹ ਪਹਿਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰ ਹਾਲ ਹੀ ਵਿਚ ਆਈ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਹੋਏ ਹਨ। ਇਸ ਪਹਿਲ ਤਹਿਤ ਨੇਪਾਲ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੋਰਸ ਦੀ ਪੂਰੀ ਮਿਆਦ ਦੌਰਾਨ ਟਿਊਸ਼ਨ ਫ਼ੀਸ ’ਤੇ 25 ਫ਼ੀਸਦੀ ਵਜ਼ੀਫ਼ਾ ਪ੍ਰਦਾਨ ਕੀਤਾ ਜਾਵੇਗਾ। ਅੰਸ਼ਿਕ ਤੌਰ ’ਤੇ ਪ੍ਰਭਾਵਿਤ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ 50 ਫ਼ੀਸਦੀ ਤੱਕ ਵਜ਼ੀਫ਼ਾ, ਜਦਕਿ ਗੰਭੀਰ ਤੌਰ ’ਤੇ ਪ੍ਰਭਾਵਿਤ ਪਰਿਵਾਰਾਂ ਦੇ ਯੋਗ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਤਸਦੀਕ ਅਤੇ ਯੂਨੀਵਰਸਿਟੀ ਦੀ ਵਜ਼ੀਫ਼ਾ ਨੀਤੀ ਦੇ ਅਨੁਸਾਰ ਟਿਊਸ਼ਨ ਫ਼ੀਸ ’ਤੇ 100 ਫ਼ੀਸਦੀ ਤੱਕ ਵਜ਼ੀਫ਼ਾ ਦਿੱਤਾ ਜਾ ਸਕਦਾ ਹੈ। ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਕਿਹਾ ਕਿ ‘ਡੀ.ਬੀ.ਯੂ–ਨੇਪਾਲ’ ਸਹਿਯੋਗ ਵਜ਼ੀਫ਼ਾ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਮੁਸ਼ਕਲਾਂ ਜਾਂ ਉਨ੍ਹਾਂ ਦੇ ਵੱਸ ਤੋਂ ਬਾਹਰ ਦੀਆਂ ਪਰਿਸਥਿਤੀਆਂ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਸ਼ ਕੁਮਾਰ ਸਦਾਵਰਤੀ ਨੇ ਕਿਹਾ ਕਿ ਨੇਪਾਲੀ ਵਿਦਿਆਰਥੀ ਡੀ.ਬੀ.ਯੂ. ਭਾਈਚਾਰੇ ਦਾ ਅਟੁੱਟ ਹਿੱਸਾ ਰਹੇ ਹਨ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਫੈਕਲਟੀਆਂ ਅਤੇ ਵਿਸ਼ਿਆਂ ਵਿਚ ਸਿੱਖਿਆ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਚਾਰੂ ਅਕਾਦਮਿਕ ਤਬਦੀਲੀ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਵਲੋਂ ਅਕਾਦਮਿਕ ਮਾਰਗ ਦਰਸ਼ਨ, ਦਾਖ਼ਲਾ ਸਬੰਧੀ ਸਹਾਇਤਾ ਅਤੇ ਵਿਦਿਆਰਥੀ ਸਹਾਇਤਾ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਵਜ਼ੀਫ਼ਾ ਚੁਣੇ ਹੋਏ ਕੋਰਸਾਂ ਲਈ ਉਪਲਬਧ ਹੈ, ਜਿਨ੍ਹਾਂ ਵਿਚ ਬੀ.ਟੈੱਕ. ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ (ਆਰਟੀਫ਼ੀਸ਼ੀਅਲ ਇੰਟੈਲੀਜੈਂਸ), ਬੀ.ਟੈਕ. ਮਕੈਨੀਕਲ ਇੰਜੀਨੀਅਰਿੰਗ, ਬੀ.ਟੈਕ. ਸਿਵਲ ਇੰਜੀਨੀਅਰਿੰਗ, ਬੀ.ਟੈਕ. ਇਲੈਕਟਰੀਕਲ ਇੰਜੀਨੀਅਰਿੰਗ, ਬੀ. ਬੀ. ਏ., ਬੀ. ਸੀ. ਏ., ਐਮ. ਬੀ. ਏ, ਐਮ. ਸੀ. ਏ. ਅਤੇ ਬੀ. ਐਚ. ਐਮ. ਸੀ. ਟੀ. ਸ਼ਾਮਲ ਹਨ। ਅਕਾਦਮਿਕ ਸੈਸ਼ਨ 2026–27 ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਵਜ਼ੀਫ਼ਿਆਂ ਦੀ ਗਿਣਤੀ ਸੀਮਤ ਹੈ।
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ’ਚ ਸ਼ਾਮਿਲ ਹੋਏ ਰਾਜੂ ਖੰਨਾ ਅਗਲੀ ਖ਼ਬਰ ਹਲਕਾ ਅਮਲੋਹ ਦੇ 5 ਆਗੂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।