02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਰਮਨ ਗੁਪਤਾ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਇਆ

ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਬਸੀ ਪਠਾਣਾਂ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਮਨ ਗੁਪਤਾ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਹੈ। ਰਮਨ ਗੁਪਤਾ ਦੀ ਇਸ ਨਿਯੁਕਤੀ ਨੂੰ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿਆਸੀ ਤਜਰਬੇ ਨੂੰ ਦਿੱਤਾ ਗਿਆ ਮਹੱਤਵਪੂਰਨ ਸਨਮਾਨ ਮੰਨਿਆ ਜਾ ਰਿਹਾ ਹੈ।

ਅਜੀਤ ਡੈਸਕ 02-09-2026
ਬਸੀ ਪਠਾਣਾਂ, 1 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਬਸੀ ਪਠਾਣਾਂ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਮਨ ਗੁਪਤਾ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਹੈ। ਰਮਨ ਗੁਪਤਾ ਦੀ ਇਸ ਨਿਯੁਕਤੀ ਨੂੰ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿਆਸੀ ਤਜਰਬੇ ਨੂੰ ਦਿੱਤਾ ਗਿਆ ਮਹੱਤਵਪੂਰਨ ਸਨਮਾਨ ਮੰਨਿਆ ਜਾ ਰਿਹਾ ਹੈ। ਰਮਨ ਗੁਪਤਾ ਜੋ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਜੁੜੇ ਹੋਏ ਆਗੂ ਹਨ, ਹਮੇਸ਼ਾ ਸਿਆਸਤ ਅਤੇ ਸਮਾਜਿਕ ਗਤੀਵਿਧੀਆਂ ’ਚ ਸਰਗਰਮ ਰਹੇ ਹਨ, ਬਤੌਰ ਨਗਰ ਕੌਂਸਲ ਪ੍ਰਧਾਨ ਉਨ੍ਹਾਂ ਵਲੋਂ ਨਿਭਾਈ ਗਈ ਭੂਮਿਕਾ ਅਤੇ ਲੋਕਾਂ ਨਾਲ ਬਣੇ ਨਜ਼ਦੀਕੀ ਸੰਪਰਕ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਉਪਰੰਤ ਰਮਨ ਗੁਪਤਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਭੋਗ ਤੇ ਵਿਸ਼ੇਸ਼- ਜਥੇਦਾਰ ਜਸਮੇਰ ਸਿੰਘ ਬਡਲਾ ਅਗਲੀ ਖ਼ਬਰ ਮੁਲਾਜ਼ਮ ਜਥੇਬੰਦੀ ਨੇਤਾਵਾਂ ਦੇ ਜਬਰੀ ਤਬਾਦਲੇ ਮਾਨ ਸਰਕਾਰ ਦੀ ਘਟੀਆ ਹਰਕਤ- ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।