02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ‘ਸੜਕ ਸੁਰੱਖਿਆ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈੱਡ ਕਰਾਸ ਯੂਨਿਟ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ‘ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ’ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈੱਡ ਕਰਾਸ ਯੂਨਿਟ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ‘ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ’ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਟ੍ਰੈਫਿਕ ਸਿਗਨਲਾਂ ਦੀ ਪਾਲਣਾ ਕਰਨ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਪ੍ਰੇਰਿਤ ਕੀਤਾ। ਰੈੱਡ ਕਰਾਸ ਯੂਨਿਟ ਕੋਆਰਡੀਨੇਟਰ ਡਾ.ਰੂਪ ਕਮਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੜਕ ਤੇ ਜ਼ਿੰਮੇਵਾਰ ਨਾਗਰਿਕ ਵਜੋਂ ਵਿਹਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ੈਬਰਾ ਕਰਾਸਿੰਗ ਦੀ ਵਰਤੋਂ, ਐਂਬੂਲੈਂਸ ਨੂੰ ਰਸਤਾ ਦੇਣ, ਨਸ਼ੇ ਦੀ ਹਾਲਤ ਵਿਚ ਵਾਹਨ ਨਾ ਚਲਾਉਣ ਅਤੇ ਪੈਦਲ ਯਾਤਰੀਆਂ ਦਾ ਸਤਿਕਾਰ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਦੂਜਿਆਂ ਨੂੰ ਵੀ ਜਾਗਰੂਕ ਕਰਨ ਦਾ ਪ੍ਰਣ ਲਿਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੁਰੱਖਿਅਤ ਅਤੇ ਜ਼ਿੰਮੇਵਾਰ ਸੜਕ ਵਿਹਾਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਰੈੱਡ ਕਰਾਸ ਯੂਨਿਟ ਦੇ ਡਾ. ਸੰਗੀਤ ਮਾਰਕੰਡਾ, ਸਹਾਇਕ ਪੋ੍ਰ. ਮਨਦੀਪ ਕੌਰ, ਡਾ. ਵਨੀਤਾ, ਡਾ. ਜਸਪ੍ਰੀਤ ਕੌਰ, ਡਾ. ਨਵਜੋਤ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਤਿਕ ਅਰੋੜਾ ਨੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਵੱਛਤਾ ਤੇ ਸਫ਼ਾਈ ਸਿਹਤਮੰਦ ਤੇ ਅਰਥਪੂਰਨ ਵਿੱਦਿਅਕ ਵਾਤਾਵਰਨ ਲਈ ਜ਼ਰੂਰੀ- ਰਵਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।