03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਇੰਟਰਨਲ ਸਮਾਰਟ ਇੰਡੀਆ ਹੈਕਾਥਾਨ ਕਰਵਾਈ

ਫ਼ਤਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ’ਚ ਨਵੀਨਤਾ, ਰਚਨਾਤਮਿਕਤਾ, ਟੀਮ ਵਰਕ ਅਤੇ ਸਮੱਸਿਆਵਾਂ ਦੇ ਹੱਲ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੰਟਰਨਲ ਸਮਾਰਟ ਇੰਡੀਆ ਹੈਕਾਥਾਨ-2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 03-09-2026
ਫ਼ਤਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ’ਚ ਨਵੀਨਤਾ, ਰਚਨਾਤਮਿਕਤਾ, ਟੀਮ ਵਰਕ ਅਤੇ ਸਮੱਸਿਆਵਾਂ ਦੇ ਹੱਲ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੰਟਰਨਲ ਸਮਾਰਟ ਇੰਡੀਆ ਹੈਕਾਥਾਨ-2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਤਕਨਾਲੋਜੀ ਅਤੇ ਨਵੀਨਤਮ ਵਿਚਾਰਾਂ ਦੀ ਵਰਤੋਂ ਕਰਦਿਆਂ ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਅਤੇ ਤਕਨੀਕੀ ਯੋਗਤਾ ਨੂੰ ਨਿਖਾਰਨ ਲਈ ਮਹੱਤਵਪੂਰਨ ਮੰਚ ਸਾਬਤ ਹੁੰਦੇ ਹਨ। ਇਸ ਮੌਕੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਜਤਿੰਦਰ ਸਿੰਘ ਸੈਣੀ ਨੇ ਮੁੱਖ ਮਹਿਮਾਨਾਂ, ਜੱਜ ਸਾਹਿਬਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਸਮਾਰਟ ਇੰਡੀਆ ਹੈਕਾਥਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਆਪਣੇ ਨਵੀਨਤਮ ਵਿਚਾਰਾਂ ਨੂੰ ਵਿਹਾਰਕ ਅਤੇ ਤਕਨਾਲੋਜੀ-ਅਧਾਰਿਤ ਹੱਲਾਂ ਵਿਚ ਬਦਲਣ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ। ਹੈਕਾਥਾਨ ਵਿਚ ਕੁੱਲ 108 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀਆਂ ਟੀਮਾਂ ਰਾਹੀਂ ਨਵੀਨਤਮ ਵਿਚਾਰ ਅਤੇ ਤਕਨਾਲੋਜੀ-ਅਧਾਰਿਤ ਹੱਲ ਪੇਸ਼ ਕੀਤੇ। ਭਾਗ ਲੈਣ ਵਾਲੀਆਂ ਟੀਮਾਂ ਦਾ ਮੁਲਾਂਕਣ ਇਕ ਵਿਸ਼ੇਸ਼ ਜੱਜਾਂ ਦੇ ਪੈਨਲ ਵਲੋਂ ਕੀਤਾ ਗਿਆ। ਇਸ ਪੈਨਲ ਵਿਚ ਇੰਜੀ. ਅਜੇਪਾਲ ਸਿੰਘ ਅਟਵਾਲ, ਸੀਨੀਅਰ ਐਗਜ਼ੀਕਿਊਟਿਵ ਇੰਜੀਨੀਅਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਇੰਜੀ. ਗਗਨਦੀਪ ਸਿੰਘ ਅਤੇ ਇੰਜੀ. ਵਰੁਣਦੀਪ ਕੌਰ ਪ੍ਰਧਾਨ ਵੂਮੈਨਜ਼ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਸਟੇਟ ਏ.ਆਈ. ਕੌਂਸਲ ਪੰਜਾਬ ਸ਼ਾਮਿਲ ਸਨ। ਜੱਜ ਸਾਹਿਬਾਨਾਂ ਨੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਪ੍ਰੋਜੈਕਟਾਂ ਦਾ ਮੁਲਾਂਕਣ ਨਵੀਨਤਾ, ਤਕਨੀਕੀ ਸੰਭਾਵਨਾ, ਸਮੱਸਿਆ-ਹੱਲ ਕਰਨ ਦੀ ਪਹੁੰਚ, ਵਿਹਾਰਕ ਉਪਯੋਗਤਾ ਅਤੇ ਸਮਾਜ ’ਤੇ ਸੰਭਾਵੀ ਪ੍ਰਭਾਵ ਵਰਗੇ ਮਹੱਤਵਪੂਰਨ ਮਾਪਦੰਡਾਂ ਦੇ ਆਧਾਰ ’ਤੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਨਵੀਨਤਮ ਵਿਚਾਰਾਂ ਅਤੇ ਤਕਨੀਕੀ ਸਮਰੱਥਾ ਦੀ ਸ਼ਲਾਘਾ ਵੀ ਕੀਤੀ। ਡਾ. ਜਸਪ੍ਰੀਤ ਕੌਰ ਨੇ ਜੱਜ ਸਾਹਿਬਾਨਾਂ, ਮਹਿਮਾਨਾਂ, ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਪ੍ਰਬੰਧਕੀ ਟੀਮ ਦਾ ਸਮਾਗਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਸ ਹੈਕਾਥਾਨ ਦਾ ਸਫਲਤਾਪੂਰਵਕ ਸੰਚਾਲਨ ਡਾ. ਰਮਨਜੋਤ ਕੌਰ, ਪ੍ਰੋ. ਅੰਕਿਤਾ ਪੁਰੀ ਅਤੇ ਇੰਜੀ. ਜੈਪਾਲ ਸਿੰਘ ਦੀ ਪ੍ਰਬੰਧਕੀ ਟੀਮ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਐੱਸ. ਡੀ. ਮਾਡਲ ਸਕੂਲ ’ਚ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸ੍ਰੀ ਸ਼ੰਕਰ ਡਰਾਮਾਟਿਕ ਰਾਮ-ਲੀਲ੍ਹਾ ਸਪੋਰਟਸ ਤੇ ਵੈੱਲਫੇਅਰ ਕਲੱਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।