ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਬਰਤਨ ਭੇਟ
ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)- ਗੁਰਦੁਆਰਾ ਸਾਹਿਬ ਬਾਬਾ ਖੰਡਾ ਸਿੰਘ ਜੀ ਬਾਠਾਂ ਖ਼ੁਰਦ ਦੀ ਕਮੇਟੀ ਨੂੰ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 100 ਸੈੱਟ ਬਰਤਨ ਭੇਟ ਕੀਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੁੜਨ, ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
03-09-2026