04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਰਹਿੰਦ ’ਚ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਸਰਹਿੰਦ ਵਿਚ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਲਵਲੀ ਦੇ ਗ੍ਰਹਿ ਵਿਖੇ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.

ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਸਰਹਿੰਦ ਵਿਚ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਲਵਲੀ ਦੇ ਗ੍ਰਹਿ ਵਿਖੇ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਹਰਬੰਸ ਲਾਲ ਨੇ ਸੰਗਤਾਂ ਨੂੰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਨੂੰ ਧਰਮ ਨਾਲ ਵੀ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਧਾਰਮਿਕ ਸਮਾਗਮ ਰਲ-ਮਿਲ ਕੇ ਜਾਤੀਵਾਦ ਤੋਂ ਉੱਪਰ ਉੱਠ ਕੇ ਸ਼ਰਧਾ ਨਾਲ ਮਨਾਉਣੇ ਚਾਹੀਦੇ ਹਨ। ਕਿਉਂਕਿ ਗੁਰੂ ਸਾਹਿਬਾਨਾਂ, ਪੀਰਾਂ, ਪੈਗ਼ੰਬਰਾਂ, ਸੰਤਾਂ, ਮਹਾਪੁਰਖਾਂ ਨੇ ਸਾਨੂੰ ਹਮੇਸ਼ਾ ਸੱਚ ਦੇ ਰਾਹ ਤੇ ਚੱਲਣ ਅਤੇ ਸਰਵ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਜਸਪ੍ਰੀਤ ਕੌਰ, ਸੰਦੀਪ ਸਿੰਘ ਲਵਲੀ, ਸ੍ਰੀ ਹਨੂਮਾਨ ਸੇਵਾ ਦਲ ਸਰਹਿੰਦ ਦੇ ਪ੍ਰਧਾਨ ਸਸ਼ੀ ਭੂਸ਼ਨ ਉੱਪਲ, ਅਮਰਜੀਤ ਕੌਰ, ਸੁਖਦੇਵ ਸਿੰਘ ਪਿੰਕਾ, ਪਰਮਪ੍ਰੀਤ ਸਿੰਘ, ਹਰਕੀਰਤ ਸਿੰਘ, ਰਣਧੀਰ ਸਿੰਘ ਧੀਰਾ, ਗੁਰਦੀਪ ਸਿੰਘ ਭਾਗਨਪੁਰ, ਨਾਜਰ ਸਿੰਘ ਭੱਟਮਾਜਰਾ, ਜਸਕਰਨ ਸਿੰਘ ਧਨੋਆ, ਗੁਰਸਿਮਰਨ ਸਿੰਘ, ਸੁਖਵੀਰ ਸਿੰਘ ਚੌਰਵਾਲਾ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਧਾਰਮਿਕ ਸਮਾਗਮ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਪੋਸ਼ਣ ਹਫ਼ਤਾ ਜਥੇਦਾਰ ਜਿੰਦਰਪਾਲ ਸਿੰਘ ਸਹੀ ਪੋਸ਼ਣ ਹੀ ਸਿਹਤਮੰਦ ਜੀਵਨ ਦੀ ਕ... ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।