04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੀਪ ਇੰਗਲਿਸ਼ ਮਾਡਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸਨੌਰ, 3 ਸਤੰਬਰ (ਮੋਹਣ ਸਿੰਘ ਭੱਟੀ)- ਸਥਾਨਕ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਵਿਖੇ ‘ਜਨਮ ਅਸ਼ਟਮੀ’ ਦਾ ਪਵਿੱਤਰ ਤਿਉਹਾਰ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਛੋਟੇ-ਛੋਟੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 04-09-2026
ਸਨੌਰ, 3 ਸਤੰਬਰ (ਮੋਹਣ ਸਿੰਘ ਭੱਟੀ)- ਸਥਾਨਕ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਵਿਖੇ ‘ਜਨਮ ਅਸ਼ਟਮੀ’ ਦਾ ਪਵਿੱਤਰ ਤਿਉਹਾਰ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਛੋਟੇ-ਛੋਟੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸ਼ੁੱਭ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਡਾਂਸ ਮੁਕਾਬਲੇ, ਗ੍ਰੀਟਿੰਗ ਕਾਰਡ ਬਣਾਉਣਾ, ਮਟਕੀਆਂ ਸਜਾਉਣਾ, ਬਾਂਸਰੀ ਡੈਕੋਰੇਸ਼ਨ, ਨੋਟਿਸ ਬੋਰਡ ਅਤੇ ਕਮਰਿਆਂ ਦੀ ਸਜਾਵਟ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਡਾਂਸ ਮੁਕਾਬਲਿਆਂ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਆਪਣੀਆਂ ਮਨਮੋਹਕ ਅਦਾਵਾਂ ਤੇ ਨ੍ਰਿਤ ਨਾਲ ਹਾਜ਼ਰੀਨ ਦਾ ਮਨ ਮੋਹ ਲਿਆ। ਪਹਿਲੀ ਜਮਾਤ ਦੇ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਨੂੰ ਬੜੇ ਹੀ ਖ਼ੂਬਸੂਰਤ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿਚ ਮੰਚ ’ਤੇ ਪੇਸ਼ ਕੀਤਾ ਗਿਆ। ਫ਼ੈਂਸੀ ਡਰੈੱਸ ਮੁਕਾਬਲੇ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਨੇ ਪਰੰਪਰਾਗਤ ਰੰਗ-ਬਿਰੰਗੇ ਪਹਿਰਾਵੇ ਪਹਿਨ ਕੇ ਸ਼ਾਨਦਾਰ ਪੇਸ਼ਕਾਰੀ ਦਿੱਤੀ ਅਤੇ ਪਹਿਲਾ, ਦੂਜਾ ਤੇ ਤੀਜਾ ਦਰਜਾ ਹਾਸਲ ਕਰਕੇ ਇਨਾਮ ਆਪਣੇ ਨਾਮ ਕੀਤੇ। ਸਕੂਲ ਪ੍ਰਬੰਧਕ ਬਲਦੀਸ਼ ਕੌਰ, ਚੇਅਰਮੈਨ ਵਿਵੇਕ ਸ਼ਰਮਾ ਤੇ ਪ੍ਰਿੰਸੀਪਲ ਬਿੰਦੂ ਮਾਰੀਆ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਲੋਨੀ, ਰਾਜਵੰਤ ਕੌਰ, ਸਿਮਰਨਜੀਤ ਕੌਰ, ਮੋਨਿਕਾ ਰਾਣੀ, ਪ੍ਰੀਆ, ਸੀਮਾ, ਹਰਜੀਤ ਕੌਰ, ਗੁਰਵਿੰਦਰ ਕੌਰ, ਵਿਸ਼ਾਲੀ ਤਨੇਜਾ, ਰਜਨੀ ਗਰਗ ਤੇ ਜਸਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ-ਚੰਦਰੇਸ਼ਵਰ ਮੋਹੀ ਅਗਲੀ ਖ਼ਬਰ ਮੁੱਖ ਮੰਤਰੀ ਦੀ 10 ਲੱਖੀ ਬੀਮਾ ਯੋਜਨਾ ਲੱਗੀ ਦਮ ਤੋੜਨ, ਮਰੀਜ਼ ਨੂੰ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਤੋਂ ਮਿਲਿਆ ਕੋਰਾ ਜਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।