ਡਿਵਾਈਨ ਲਾਈਟ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ੍ਰੀ ਕ੍ਰਿਸ਼ਨ, ਰਾਧਾ ਤੇ ਹੋਰ ਪ੍ਰੇਰਨਾਇਕ ਪਾਤਰਾਂ ਦੀਆਂ ਮਨਮੋਹਕ ਪੁਸ਼ਾਕਾਂ ਪਹਿਨੀਆਂ, ਜਿਸ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ।
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ੍ਰੀ ਕ੍ਰਿਸ਼ਨ, ਰਾਧਾ ਤੇ ਹੋਰ ਪ੍ਰੇਰਨਾਇਕ ਪਾਤਰਾਂ ਦੀਆਂ ਮਨਮੋਹਕ ਪੁਸ਼ਾਕਾਂ ਪਹਿਨੀਆਂ, ਜਿਸ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਪ੍ਰੋਗਰਾਮ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਵਲੋਂ ਰਾਧਾ-ਕ੍ਰਿਸ਼ਨ ਦੀਆਂ ਝਾਕੀਆਂ, ਭਜਨ, ਨ੍ਰਿਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਿੱਤੇ ਗਏ ਪ੍ਰੇਮ, ਸਚਾਈ, ਨਿਆਂ ਤੇ ਚੰਗੇ ਕਰਮਾਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦੇ ਨੰਨ੍ਹੇ ਬੱਚਿਆਂ ਦੀਆਂ ਰੰਗ-ਬਰੰਗੀਆਂ ਪੁਸ਼ਾਕਾਂ ਅਤੇ ਉਨ੍ਹਾਂ ਦੀਆਂ ਪਿਆਰੀਆਂ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਅਤੇ ਧਾਰਮਿਕ ਮੁੱਲਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਹਮੇਸ਼ਾ ਸਚਾਈ ਤੇ ਨੇਕੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।