ਅਧਿਆਪਕਾਂ ਵਲੋਂ ਅਧਿਆਪਕ ਦਿਵਸ ਨੂੰ ‘ਕਾਲੇ ਦਿਵਸ’ ਵਜੋਂ ਮਨਾਉਣਾ ‘ਆਪ’ ਸਰਕਾਰ ਦੀ ਨਾਕਾਮੀ ਦਾ ਸਬੂਤ- ਜੱਲ੍ਹਾ
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਪਹਿਲਾਂ ਚੋਣ ਪ੍ਰਚਾਰ ਦੌਰਾਨ ਇਹ ਦਾਅਵਾ ਕੀਤਾ ਗਿਆ ਸੀ ਕਿ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਆਪਣੇ ਹੱਕਾਂ ਤੇ ਮੰਗਾਂ ਲਈ ਧਰਨੇ ਨਹੀਂ ਲਾਉਣੇ ਪੈਣਗੇ, ਪਰ ਅੱਜ ਉਸ ਦੇ ਬਿਲਕੁਲ ਉਲਟ ਜਿੱਥੇ ਰੋਜ਼ਾਨਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਆਪਣੇ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ ‘ਅਧਿਆਪਕ ਦਿਵਸ’ ਮੌਕੇ 5 ਸਤੰਬਰ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ, ਜੋ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਸ.
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਪਹਿਲਾਂ ਚੋਣ ਪ੍ਰਚਾਰ ਦੌਰਾਨ ਇਹ ਦਾਅਵਾ ਕੀਤਾ ਗਿਆ ਸੀ ਕਿ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਆਪਣੇ ਹੱਕਾਂ ਤੇ ਮੰਗਾਂ ਲਈ ਧਰਨੇ ਨਹੀਂ ਲਾਉਣੇ ਪੈਣਗੇ, ਪਰ ਅੱਜ ਉਸ ਦੇ ਬਿਲਕੁਲ ਉਲਟ ਜਿੱਥੇ ਰੋਜ਼ਾਨਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਆਪਣੇ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ ‘ਅਧਿਆਪਕ ਦਿਵਸ’ ਮੌਕੇ 5 ਸਤੰਬਰ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ, ਜੋ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਸ. ਜੱਲਾ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟਾਉਣ ਲਈ ਮਜਬੂਰ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਕਾਲੇ ਬਿੱਲੇ ਲਗਾ ਕੇ ਜਾਂ ਕਾਲੇ ਝੰਡੇ ਲੈ ਕੇ ਰੋਸ ਪ੍ਰਗਟਾਉਣਾ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਪੈਸ਼ਲ ਕਾਡਰ ਅਧਿਆਪਕਾਂ ਦੀ ਪੇ-ਸਕੇਲ ਸਬੰਧੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਇਸ ਮੌਕੇ ਦਵਿੰਦਰ ਸਿੰਘ ਜੱਲ੍ਹਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ’ਤੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਦਰਜ ਕੀਤੇ ਮੁਕੱਦਮੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਸਭਾ ਵਿਚ ਵਿਰੋਧੀ ਧਿਰ ’ਤੇ ਨੇਤਾ ਰਾਹੁ ਲ ਗਾਂਧੀ ਖ਼ਿਲਾਫ਼ ਦਰਜ ਕੀਤਾ ਮੁਕੱਦਮਾ ਤੁਰੰਤ ਰੱਦ ਨਾ ਕੀਤਾ ਤਾਂ ਕਾਂਗਰਸ ਹਾਈਕਮਾਨ ਦੇ ਆਦੇਸ਼ ਮੁਤਾਬਿਕ ਭਾਜਪਾ ਖ਼ਿਲਾਫ਼ ਵੱਡਾ ਜਨ ਅੰਦੋਲਨ ਛੇੜਿਆ ਜਾਵੇਗਾ। ਜਿਸ ਵਿਚ ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਜਾਵੇਗਾ।