06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ, ਝੋਨੇ ਸਮੇਤ ਹੋਰ ਫ਼ਸਲਾਂ ਸੁੱਕਣ ਦੀ ਕਗਾਰ ’ਤੇ-ਪਾਮੌਰ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਤੇ ਜ਼ਿਲ੍ਹੇ ਦੇ ਹੋਰਨਾਂ ਅਹੁਦੇਦਾਰਾਂ ਨੇ ਪੰਜਾਬ ਵਿਚ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਪਾਣੀ ਦੀ ਬੇਹੱਦ ਲੋੜ ਹੈ, ਪਰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲ ਪ੍ਰਭਾਵਿਤ ਹੋ ਰਹੀ ਹੈ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਤੇ ਜ਼ਿਲ੍ਹੇ ਦੇ ਹੋਰਨਾਂ ਅਹੁਦੇਦਾਰਾਂ ਨੇ ਪੰਜਾਬ ਵਿਚ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਪਾਣੀ ਦੀ ਬੇਹੱਦ ਲੋੜ ਹੈ, ਪਰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਹਰਦੇਵ ਸਿੰਘ ਪਮੋਰ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਸੈਕਟਰ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਹੁਣ ਕਿਸਾਨਾਂ ਨੂੰ ਮਹਿਜ਼ ਤਿੰਨ-ਚਾਰ ਘੰਟੇ ਹੀ ਬਿਜਲੀ ਮੁਹੱਈਆ ਕਰਵਾ ਰਹੀ ਹੈ। ਇਸ ਕਾਰਨ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਸੁੱਕਣ ਦੀ ਕਗਾਰ ’ਤੇ ਪਹੁੰਚ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਤੋਂ ਇਲਾਵਾ ਗੰਨੇ ਅਤੇ ਹਰੇ ਚਾਰੇ ਦੀਆਂ ਫ਼ਸਲਾਂ ਨੂੰ ਵੀ ਪਾਣੀ ਦੀ ਸਖ਼ਤ ਜ਼ਰੂਰਤ ਹੈ। ਇਕ ਪਾਸੇ ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਦੂਜੇ ਪਾਸੇ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀ ਸੈਕਟਰ ਲਈ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਅਤੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ।
ਪਿਛਲੀ ਖ਼ਬਰ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗਰਾਫੀ ਲਈ ਵਰਜਿਤ ਏਰੀਆ ਐਲਾਨਿਆ ਅਗਲੀ ਖ਼ਬਰ ਸੰਘੋਲ ਤੇ ਆਸਪਾਸ ਦੇ ਪਿੰਡਾਂ ਦੇ ਲੋਕ ਸੁਸਰੀ ਤੋਂ ਬੇਹਦ ਪਰੇਸ਼ਾਨ ਪ੍ਰਸ਼ਾਸਨ ਤੋਂ ਕੀਤੀ ਸਮੱਸਿਆ ਤੋਂ ਛੁਟਕਾਰਾ ਦਿਵਾਏ ਜਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।