06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਿਸ਼ਨ ਕਲੀਨ ਪੰਜਾਬ ਤਹਿਤ ਸਰਹਿੰਦ ਤੇ ਬਸੀ ਪਠਾਣਾਂ ਵਿਚ ’ਚ ਸਫ਼ਾਈ ਮੁਹਿੰਮ ਜਾਰੀ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਸ਼ਹਿਰ ਬਸੀ ਪਠਾਣਾਂ ਵਿਖੇ ਗੁਰਦੁਆਰਾ ਸਿੰਘ ਸਭਾ ਨੇੜੇ ਸੜਕ ’ਤੇ ਵਿਸ਼ੇਸ਼ ਸਫ਼ਾਈ ਕਾਰਵਾਈ ਗਈ। ਇਸ ਦੌਰਾਨ ਸੜਕ ਦੇ ਆਲੇ-ਦੁਆਲੇ ਪਏ ਕੂੜੇ-ਕਰਕਟ ਅਤੇ ਗੰਦਗੀ ਦੀ ਸਫ਼ਾਈ ਕਰਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਉਣ ਵੱਲ ਉਪਰਾਲਾ ਕੀਤਾ ਗਿਆ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਸ਼ਹਿਰ ਬਸੀ ਪਠਾਣਾਂ ਵਿਖੇ ਗੁਰਦੁਆਰਾ ਸਿੰਘ ਸਭਾ ਨੇੜੇ ਸੜਕ ’ਤੇ ਵਿਸ਼ੇਸ਼ ਸਫ਼ਾਈ ਕਾਰਵਾਈ ਗਈ। ਇਸ ਦੌਰਾਨ ਸੜਕ ਦੇ ਆਲੇ-ਦੁਆਲੇ ਪਏ ਕੂੜੇ-ਕਰਕਟ ਅਤੇ ਗੰਦਗੀ ਦੀ ਸਫ਼ਾਈ ਕਰਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਉਣ ਵੱਲ ਉਪਰਾਲਾ ਕੀਤਾ ਗਿਆ। ਇਸੇ ਲੜੀ ਤਹਿਤ ਨਗਰ ਕੌਂਸਲ ਸਰਹਿੰਦ ਵਲੋਂ ਸ਼ਹਿਰ ਦੇ ਵਾਰਡ ਨੰ. 14 ਅਤੇ 16 ਵਿਚ ਵੀ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਦੇ ਸਫ਼ਾਈ ਅਮਲੇ ਵਲੋਂ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਪ੍ਰਧਾਨ ਆਸ਼ਾ ਰਾਣੀ ਅਤੇ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਾਜ ਕੁਮਾਰ ਪੁਰੀ ਵਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਫ਼ਾਈ ਪ੍ਰਬੰਧਾਂ ਨੂੰ ਨਿਰੰਤਰ ਸੁਚਾਰੂ ਰੱਖਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨਿਕ ਉਪਰਾਲਿਆਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਲੋਕ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਨਗਰ ਕੌਂਸਲ ਦੇ ਸਫ਼ਾਈ ਅਮਲੇ ਨਾਲ ਸਹਿਯੋਗ ਕਰਨ ਤਾਂ ਸਫ਼ਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਮੌਕੇ ਸਰਹਿੰਦ ਦੇ ਕੌਂਸਲਰ ਆਸ਼ੀਸ਼ ਅੱਤਰੀ, ਰਾਜੇਸ਼ ਉੱਪਲ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸੰਗਮੇਸ਼ਵਰ ਗਊਸ਼ਾਲਾ ’ਚ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਉਤਸਵ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੁੱਧ ਬੋਲਣ ਵਾਲਿਆਂ ਨੂੰ ਦਬਾਉਣ ਦੀ ਬਜਾਏ ਸਰਕਾਰ ਨਸ਼ਾ ਤਸਕਰੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।