06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਸੀ ਪਠਾਣਾਂ ਵਿਚ ਅੱਜ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਰੈਲੀ ਨੂੰ ਕਰਨਗੇ ਸੰਬੋਧਨ-ਦਰਬਾਰਾ ਸਿੰਘ ਗੁਰੂ

ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਅੱਜ ਬਸੀ ਪਠਾਣਾਂ ਦੀ ਨਵੀਂ ਅਨਾਜ ਮੰਡੀ ਵਿਖੇ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਨੂੰ ਲੈ ਕੇ ਹਲਕੇ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ।

ਅਜੀਤ ਡੈਸਕ 06-09-2026
ਬਸੀ ਪਠਾਣਾਂ, 5 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਅੱਜ ਬਸੀ ਪਠਾਣਾਂ ਦੀ ਨਵੀਂ ਅਨਾਜ ਮੰਡੀ ਵਿਖੇ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਨੂੰ ਲੈ ਕੇ ਹਲਕੇ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਨਵੀਂ ਅਨਾਜ ਮੰਡੀ ਵਿਖੇ ਰੈਲੀ ਵਾਲੀ ਥਾਂ ’ਤੇ ਚਲ ਰਹੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਾਖੋਰੀ ਰਿਸ਼ਵਤ ਅਤੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਜਿਸ ਨੂੰ ਦਰੁਸਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨਾ ਜ਼ਰੂਰੀ ਹੈ, ਕਿਉਂਕਿ ਜਦ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਸ ਸਰਕਾਰ ਵਲੋਂ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਹੈ ਅਤੇ ਕਿਸਾਨਾਂ ਸਰਕਾਰੀ ਕਰਮਚਾਰੀਆਂ ਨੂੰ ਕੁੱਟਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਦਾ ਡੀ.ਏ.ਦੇਣ ਤੋਂ ਮੁੱਕਰ ਰਹੀ ਹੈ ਤੇ ਲੱਖਾਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਸੀ ਪਠਾਣਾਂ ਵਿਖੇ ਆਮਦ ਨੂੰ ਲੈ ਕੇ ਹਲਕੇ ਦੇ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਵੱਧ ਚੜ੍ਹ ਕੇ ਰੈਲੀ ’ਚ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਰੈਲੀ ’ਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ, ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਕੌਮੀ ਮੀਤ ਪ੍ਰਧਾਨ ਅਮਨਪਾਲ ਸਿੰਘ ਨਾਹਨਹੇੜੀ, ਬ੍ਰਿਜਜੇਸ਼ਵਰ ਸਿੰਘ, ਮਨਪ੍ਰੀਤ ਸਿੰਘ ਹੈਪੀ, ਡਾ. ਜਗਦੀਪ ਰਾਣਾ, ਕੁਲਵਿੰਦਰ ਸਿੰਘ ਬਿਲਾਸਪੁਰ, ਬਲਜਿੰਦਰ ਸਿੰਘ ਸਰਪੰਚ, ਬਹਾਦਰ ਸਿੰਘ ਦੇਦੜਾਂ, ਮਾਸਟਰ ਅਜੀਤ ਸਿੰਘ, ਪ੍ਰਿੰਸ ਤੁੰਗ, ਰਾਜਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਗੁਰਪ੍ਰੀਤ ਕੌਰ ਮਾਨ ਦਾ ਔਰਤ ਹੋ ਕੇ ਜ਼ਬਰ ਜਨਾਹ ਦੇ ਦੋਸ਼ੀ ਨੂੰ ਬਚਾਉਣਾ ਸ਼ਰਮਨਾਕ-ਕਿਰਨਦੀਪ ਕੌਰ ਖੰਨਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ੍ਰੀ ਦਸਮੇਸ਼ ਦਰਬਾਰ ਸਿਰਾਜ ਮਾਜਰਾ ਨੂੰ ਬਰਤਨਾਂ ਦੇ ਸੈੱਟ ਦੀ ਬੇਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।