07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਿਊਮਨ ਰਾਈਟਸ ਫ਼ਰੰਟ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ , 6 ਸਤੰਬਰ (ਮਨਪ੍ਰੀਤ ਸਿੰਘ)- ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ.

ਅਜੀਤ ਡੈਸਕ 07-09-2026
ਫ਼ਤਹਿਗੜ੍ਹ ਸਾਹਿਬ , 6 ਸਤੰਬਰ (ਮਨਪ੍ਰੀਤ ਸਿੰਘ)- ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਫ਼ਰੰਟ ਦੇ ਸੂਬਾ ਪ੍ਰਧਾਨ ਡਾ.ਐਮ.ਐਸ. ਰੋਹਟਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਿੱਖ ਕੌਮ ਦੇ ਮਹਾਨ ਅਮਰ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ ਗਈ। ਇਸ ਮੌਕੇ ਮੀਟਿੰਗ ਦਾ ਮੁੱਖ ਏਜੰਡਾ ਫ਼ਰੰਟ ਦੀ 17ਵੀਂ ਸਾਲਾਨਾ ਚੋਣ ਕਰਵਾਉਣਾ ਰਿਹਾ। ਡਾ. ਰੋਹਟਾ ਨੇ ਦੱਸਿਆ ਕਿ ਫ਼ਰੰਟ ਦੀ 17ਵੀਂ ਸਾਲਾਨਾ ਚੋਣ 19 ਸਤੰਬਰ ਨੂੰ ਕਿਸਾਨ ਸਿਖਲਾਈ ਕੇਂਦਰ, ਮੰਡੋਫਲ ਰੋਡ, ਸਰਹਿੰਦ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਚੋਣ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਫ਼ਰੰਟ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਫ਼ਰੰਟ ਦੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਸੈਣੀ, ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ, ਮੈਡੀਕਲ ਵਿੰਗ ਦੇ ਚੇਅਰਮੈਨ ਡਾ.ਜੇ ਐਸ ਬਾਜਵਾ, ਜੁਆਇੰਟ ਸਕੱਤਰ ਡਾ . ਕੁਲਦੀਪ ਮੁੱਲਾਂਪੁਰ, ਡਿਪਟੀ ਚੇਅਰਮੈਨ ਪੰਕਜ ਗੁਪਤਾ, ਰਾਜੇਸ਼ ਸਿੰਗਲਾ ਕੈਸ਼ੀਅਰ , ਹੰਸ ਰਾਜ ਤਲਾਣੀਆਂ, ਮੀਤ ਪ੍ਰਧਾਨ ਗੁਰਸੇਵਕ ਮਜਾਤ, ਜ਼ਿਲ੍ਹਾ ਪ੍ਰਧਾਨ ਡਾ. ਐਮ.ਐਸ ਜੱਸਲ, ਬਸੀ ਪਠਾਣਾਂ ਦੇ ਤਹਿਸੀਲ ਪ੍ਰਧਾਨ ਇੰਸਪੈਕਟਰ ਜਸਵਿੰਦਰ ਸਿੰਘ ਲਾਲੀ (ਸੇਵਾ ਮੁਕਤ) ਵੀ ਹਾਜ਼ਿਰ ਸਨ।
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨੇ ਸਾਰੀਆਂ ਕਸ਼ਿਅਪ ਤੇ ਮਹਿਰਾ ਸਮਾਜ ਦੀਆਂ ਸਭਾਵਾਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦੀ ਕੀਤ... ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ’ਚ ਸ਼ਮੂਲੀਅਤ ਕਰਨ ਬਦਲੇ ਗੁਰੂ ਨੇ ਲੀਡਰਸ਼ਿਪ ਤੇ ਵਰਕਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।