ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 11,12 ਤੇ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ’ਚ ਸਫ਼ਾਈ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਤੇ ਬਸੀ ਪਠਾਣਾ ਦੇ ਪ੍ਰਧਾਨ ਰਾਜ ਕੁਮਾਰ ਪੁਰੀ ਦੀ ਅਗਵਾਈ ਹੇਠ ਸਫ਼ਾਈ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਸਫ਼ਾਈ
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਨਗਰ ਕੌਂਸਲ ਸਰਹਿੰਦ ਤੇ ਬਸੀ ਪਠਾਣਾਂ ਵਲੋਂ ਪਿਛਲੇ 9 ਦਿਨਾਂ ਤੋਂ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਨਗਰ ਕੌਂਸਲ ਸਰਹਿੰਦ ਦੀਆਂ ਸਫ਼ਾਈ ਟੀਮਾਂ ਵਲੋਂ ਵਾਰਡ ਨੰਬਰ 11,12 ਅਤੇ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਮੁਹੱਲਾ ਸਿੰਘਪੁਰਾ ਵਿਚ ਵਿਸ਼ੇਸ਼ ਤੌਰ ’ਤੇ ਸਫ਼ਾਈ ਕਾਰਜ ਕਰਵਾਏ ਗਏ।
ਅਜੀਤ ਡੈਸਕ
07-09-2026