08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਜਮ ਕੇ ਕੀਤੀ ਅਲੋਚਨਾ

ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ।

ਅਜੀਤ ਡੈਸਕ 08-09-2026
ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ। ਮੀਟਿੰਗ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੰਸਥਾ ਦੇ ਮੈਂਬਰ ਪ੍ਰੇਮ ਸਿੰਘ ਬਚੜੇ ਦੇ ਅਕਾਲ ਚਲਾਣੇ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸੰਸਥਾ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਵਲੋਂ ਵੱਡਾ ਧੱਕਾ ਕੀਤਾ ਜਾ ਰਿਹਾ ਹੈ। ਕਿਉਂਕਿ ਸਰਕਾਰ ਦੁਆਰਾ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਜਮ ਕੇ ਅਲੋਚਨਾ ਕੀਤੀ। ਇਸ ਮੌਕੇ ਚਰਨ ਸਿੰਘ ਸੇਖੋਂ, ਕਰਨੈਲ ਸਿੰਘ ਬਸੀ ਪਠਾਣਾਂ, ਰਾਮ ਮੂਰਤੀ ਖਮਾਣੋਂ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਵਜ਼ੀਰਾਬਾਦ, ਜੋਧ ਸਿੰਘ, ਮਹਿੰਦਰ ਸਿੰਘ ਜੱਲ੍ਹਾ, ਕੁਲਵੰਤ ਸਿੰਘ ਨੰਦਪੁਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੀਤਮ ਸਿੰਘ ਨਾਗਰਾ ਨੇ ਅਗਸਤ ਮਹੀਨੇ ਦਾ ਲੇਖਾ-ਜੋਖਾ ਮੈਂਬਰਾਂ ਨੂੰ ਦੱਸਿਆ। ਉਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੂਬਾਈ ਲੀਡਰਸ਼ਿਪ ਵਲੋਂ ਮੰਗਾਂ ਸਬੰਧੀ ਦਿੱਤੀ ਜਾਣ ਵਾਲੀ ਹੜਤਾਲ ਦੀ ਕਾਲ ਨੂੰ ਹੇਠਲੇ ਪੱਧਰ ’ਤੇ ਇੰਨ-ਬਿੰਨ ਲਾਗੂ ਕਰਨ ਦੀ ਅਪੀਲ ਕੀਤੀ। ਅਖੀਰ ਵਿਚ ਹਰਜੀਤ ਸਿੰਘ ਤਰਖ਼ਾਣ ਮਾਜਰਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਓਮ ਪ੍ਰਕਾਸ਼, ਮੱਘਰ ਸਿੰਘ, ਪਰਮਜੀਤ ਸਿੰਘ, ਸ਼ਿੰਗਾਰਾ ਸਿੰਘ ਭੜੀ, ਅਜੈਬ ਸਿੰਘ ਖਮਾਣੋਂ, ਖੇਮ ਸਿੰਘ, ਸੁੱਚਾ ਸਿੰਘ ਨਬੀਪੁਰ, ਤਾਰਾ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਕਲੌਂਦੀ, ਸੁਖਚੈਨ ਸਿੰਘ ਜੱਲ੍ਹਾ, ਤਰਸੇਮ ਸਿੰਘ ਬਧੌਛੀ, ਦਿਲਬਾਰਾ ਸਿੰਘ, ਇਕਬਾਲ ਸਿੰਘ, ਸ਼ਿਵ ਨਾਥ, ਸੇਵਕ ਸਿੰਘ ਪਟਵਾਰੀ, ਨਾਜ਼ਰ ਸਿੰਘ, ਗੁਰਦੀਪ ਸਿੰਘ ਲੋਦੀਪੁਰ, ਅਵਤਾਰ ਸਿੰਘ ਪਡਿਆਲਾ, ਬਲਜੀਤ ਸਿੰਘ, ਰਜਿੰਦਰ ਕੁਮਾਰ, ਕੇਸਰ ਸਿੰਘ, ਨਛੱਤਰ ਸਿੰਘ, ਗੁਰਚਰਨ ਸਿੰਘ, ਜਗੀਰ ਸਿੰਘ, ਲਛਮਣ ਸਿੰਘ, ਹਰਪਾਲ ਸਿੰਘ, ਬਲਬੀਰ ਸਿੰਘ ਵੀ ਹਾਜ਼ਰ ਸਨ। ਇਹ ਜਾਣਕਾਰੀ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ।
ਪਿਛਲੀ ਖ਼ਬਰ ਮਿਹਨਤੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਵਲੋਂ ਹਮੇਸ਼ਾ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ- ਰਾਜੂ ਖੰਨਾ ਲੋਕ ਸਭਾ ਇੰਚਾਰ... ਅਗਲੀ ਖ਼ਬਰ ਕਲਕੱਤਾ ਹਾਈ ਕੋਰਟ ਵਲੋਂ ਮਹੂਆ ਮੋਇਤਰਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।