09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ- ਰਾਜੂ ਖੰਨਾ

ਅਮਲੋਹ, 8 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-‘ਮਿਸ਼ਨ ਫ਼ਤਹਿ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਭੱਦਲਥੂਹਾ ਵਿਖੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਤੇ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 09-09-2026
ਅਮਲੋਹ, 8 ਸਤੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-‘ਮਿਸ਼ਨ ਫ਼ਤਹਿ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਭੱਦਲਥੂਹਾ ਵਿਖੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਤੇ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਤੰਦਰੁਸਤੀ ਅਤੇ ਚੰਗੀ ਸੋਚ ਪੈਦਾ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਰੋਕਣ ਵਿਚ ਅਸਫਲਤਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਇਕ ਹਫ਼ਤੇ ਵਿਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਨਸ਼ੇ ਘਰ-ਘਰ ਤੱਕ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ, ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਹੈ। ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਦੀ ਅਗਵਾਈ ਵਿਚ ਸਮੁੱਚੇ ਪਿੰਡ ਵਾਸੀਆਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਨਮਾਨ ਕਰਦੇ ਹੋਏ ਖੇਡ ਕਿੱਟਾਂ ਦੇਣ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਬਲਕਾਰ ਸਿੰਘ ਭੱਦਲਥੂਹਾ, ਗੁਰਵਿੰਦਰ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਮੋਹਨ ਸਿੰਘ, ਪ੍ਰਗਟ ਸਿੰਘ, ਗੁਰਮੁਖ ਸਿੰਘ, ਜਸਕਰਨ ਸਿੰਘ, ਅਰਮਾਨ ਖਾਂ, ਬੰਤ ਸਿੰਘ ਬਾਬਾ, ਜੌਨੀ ਕੌਂਸਲ, ਜਥੇ. ਮਹਿੰਦਰ ਸਿੰਘ, ਸੁਖਦੀਪ ਸਿੰਘ, ਗੁਰਸੇਵਕ ਸਿੰਘ, ਸਾਹਿਲਪ੍ਰੀਤ ਸਿੰਘ, ਮਨਿੰਦਰ ਸਿੰਘ, ਪਰਮਵੀਰ ਸਿੰਘ, ਇੰਦਰਜੀਤ ਸਿੰਘ, ਤਖਤਵੀਰ ਸਿੰਘ, ਵਿਜੈ ਸ਼ਰਮਾ, ਤਪਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਦਪਿੰਦਰ ਸਿੰਘ, ਹਰਮਨਜੋਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨੌਜਵਾਨ ਪੀੜ੍ਹੀ ਆਪਣਾ ਬਣਦਾ ਯੋਗਦਾਨ ਪਾਵੇ- ਡਾ. ਹਰਬੰਸ ਲਾਲ ਅਗਲੀ ਖ਼ਬਰ ਰਿਮਟ ਮੈਡੀਕਲ ਕਾਲਜ ਤੇ ਹਸਪਤਾਲ ਨੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।