09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਮੰਡੀ ਗੋਬਿੰਦਗੜ੍ਹ , 8 ਸਤੰਬਰ (ਇਕਬਾਲਦੀਪ ਸੰਧੂ)- ਸਕੂਲ ਖੇਡਾਂ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 2026–27 ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਅਹਿਮ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਬਾਸਕਟਬਾਲ ਵਿਚ ਲੜਕਿਆਂ ਦੇ ਵਰਗ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਟੀਮ.

ਅਜੀਤ ਡੈਸਕ 09-09-2026
ਮੰਡੀ ਗੋਬਿੰਦਗੜ੍ਹ , 8 ਸਤੰਬਰ (ਇਕਬਾਲਦੀਪ ਸੰਧੂ)- ਸਕੂਲ ਖੇਡਾਂ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 2026–27 ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਅਹਿਮ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਬਾਸਕਟਬਾਲ ਵਿਚ ਲੜਕਿਆਂ ਦੇ ਵਰਗ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਟੀਮ. ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਸਾਹਿਲਪ੍ਰੀਤ ਸਿੰਘ, ਰਿਆਨ, ਤਨਿਸ਼ ਕੰਬੋਜ ਤੇ ਗੁਰਫਤਿਹਜੀਤ ਸ਼ਾਮਲ ਸਨ। ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਵਿਚ ਹਰਸ਼ਿਤ ਬੱਤਾ ਅਤੇ ਇਸ਼ਾਨਵੀਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਵਿਚ ਸਕਸ਼ਮ, ਕਨਵ ਮੁਖਾਜਾ, ਅਦਿਤਿਆ ਬੱਤਾ, ਯੁਵਰਾਜ, ਤਨਮੇ ਅਤੇ ਪਰਾਂਸ਼ ਸ਼ਾਮਲ ਸਨ। ਲੜਕੀਆਂ ਦੇ ਵਰਗ ਵਿਚ ਅੰਡਰ-14 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਟੀਮ ਵਿਚ ਵੰਸ਼ਿਕਾ, ਟਿਆਨਾ, ਬਾਣੀ ਤੇ ਸਿਮਰਨ ਕੌਰ ਸ਼ਾਮਲ ਸਨ। ਅੰਡਰ-17 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਟੀਮ ਦੇ ਰੂਹੀ, ਅਦਿਤਿਆ, ਦਿਵਅਮ, ਆਰਾਧਿਆ, ਭਵਦੀਪ ਅਤੇ ਸ਼ਗੁਨ ਨੇ ਟੀਮ ਦੀ ਸਫਲਤਾ ਵਿਚ ਅਹਿਮ ਯੋਗਦਾਨ ਦਿੱਤਾ। ਅੰਡਰ-19 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਵੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੀ ਟੀਮ ਨੇ ਵੀ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੀ ਫੁੱਟਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਅਤੇ ਅਧਿਆਪਕਾਂ ਨੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦਾ ਗਠਨ ਅਗਲੀ ਖ਼ਬਰ ਪੁਲਿਸ ਵਲੋਂ ਸਿੱਖ ਨੌਜਵਾਨ ‘ਸ਼ੇਰੋਂ’ ਤੇ ਅੰਨ੍ਹੇਵਾਹ ਤਸ਼ੱਦਦ ਕਰਨਾ ਮੰਦਭਾਗਾ- ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।